ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਸ਼ੁਰੂ, ਆਉਣ-ਜਾਣ ਵਾਲਿਆਂ ਨੂੰ ਲਾਇਆ ਜਾ ਰਿਹੈ ਟੋਲ

04/20/2020 3:48:20 PM

ਲੁਧਿਆਣਾ (ਨਰਿੰਦਰ) : ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਨੇ ਕਰਫਿਊ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਤੋਂ ਸਾਫ ਇਨਕਾਰ ਕਰਦਿਆਂ ਵੱਡਾ ਫ਼ੈਸਲਾ ਲਿਆ ਹੈ, ਉੱਥੇ ਹੀ ਦੂਜੇ ਪਾਸੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬੀਤੀ ਰਾਤ ਤੋਂ ਆਪਣੇ ਟੋਲ ਪਲਾਜ਼ਾ ਸ਼ੁਰੂ ਕਰ ਦਿੱਤੇ ਗਏ ਹਨ। ਜੇਕਰ ਲਾਡੋਵਾਲ ਸਥਿਤ ਟੋਲ ਪਲਾਜ਼ਾ ਦੀ ਗੱਲ ਕੀਤੀ ਜਾਵੇ ਤਾਂ ਰਾਤੀਂ 12 ਵਜੇ ਤੋਂ ਬਾਅਦ ਉਸ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਟੋਲ ਪਲਾਜ਼ਾ ਵੱਲੋਂ ਹਰ ਆਉਣ-ਜਾਣ ਵਾਲੇ ਵਾਹਨ ਨੂੰ ਟੋਲ ਲਾਇਆ ਜਾ ਰਿਹਾ ਹੈ, ਹਾਲਾਂਕਿ ਜਦੋਂ ਉਨ੍ਹਾਂ ਨੂੰ ਸੂਬਾ ਸਰਕਾਰ ਦੇ ਫੈਸਲੇ ਬਾਰੇ ਦੱਸਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਫੈਸਲਾ, 3 ਮਈ ਤੱਕ ਸੂਬੇ ਦਾ ਟੋਲ ਪਲਾਜ਼ਾ 'ਤੇ ਨਹੀਂ ਕੱਟਿਆ ਜਾਵੇਗਾ ਟੋਲ ਟੈਕਸ
ਲਾਡੋਵਾਲ ਟੋਲ ਪਲਾਜ਼ਾ ਦੇ ਮੁੱਖ ਪ੍ਰਬੰਧਕ ਚੰਚਲ ਨੇ ਦੱਸਿਆ ਕਿ ਉਨ੍ਹਾਂ ਕੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਬੀਤੇ ਦਿਨ ਹੀ ਟੋਲ ਪਲਾਜ਼ਾ ਸ਼ੁਰੂ ਕਰਨ ਦੇ ਨਿਰਦੇਸ਼ ਆ ਗਏ ਸਨ, ਇਸ ਕਰਕੇ ਉਨ੍ਹਾਂ ਨੇ ਟੋਲ ਦੀ ਸ਼ੁਰੂਆਤ ਕਰ ਦਿੱਤੀ ਹੈ, ਜਦੋਂ ਕਿ ਪ੍ਰਬੰਧਕ ਨੂੰ ਜਦੋਂ ਪੰਜਾਬ ਸਰਕਾਰ ਵੱਲੋਂ ਆਪਣੇ ਟੋਲ ਪਲਾਜ਼ਾ ਫਿਲਹਾਲ ਬੰਦ ਰੱਖਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਗਾਈਡ ਲਾਈਨਜ਼ ਫਾਲੋ ਨਹੀਂ ਕਰਦੇ ਉਨ੍ਹਾਂ ਨੂੰ ਐਨ. ਐਚ. ਏ. ਆਈ. ਵੱਲੋਂ ਹੀ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਧੀਨ ਆਉਂਦੇ ਟੋਲ ਪਲਾਜ਼ਾ ਜ਼ਰੂਰ ਹਾਲੇ ਸ਼ੁਰੂ ਨਹੀਂ ਹੋਏ ਪਰ ਉਨ੍ਹਾਂ ਨੂੰ ਹਾਈਵੇਅ 'ਤੇ ਸਥਿਤ ਟੋਲ ਪਲਾਜ਼ਾ ਸ਼ੁਰੂ ਕਰਨ ਦੇ ਹੁਕਮ ਜ਼ਰੂਰ ਮਿਲ ਗਏ ਹਨ। 

ਇਹ ਵੀ ਪੜ੍ਹੋ : ਮੈਡੀਕਲ ਸਟੋਰਾਂ ਤੋਂ ਖੰਘ-ਜ਼ੁਕਾਮ ਦੀ ਦਵਾਈ ਖਰੀਦਣ ਵਾਲਿਆਂ ਲਈ ਅਹਿਮ ਖਬਰ
ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਸਾਰੇ ਸਟੇਟ ਟੋਲ ਪਲਾਜ਼ਾ 'ਤੇ ਉਗਰਾਹੀ ਦੀ ਮੁਅੱਤਲੀ ਮਿਆਦ 'ਚ 3 ਮਈ ਤੱਕ ਵਾਧਾ ਕੀਤਾ ਗਿਆ ਹੈ। ਹਾਲਾਂਕਿ ਕੈਬਿਨਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਐਨ. ਐਚ. ਏ. ਆਈ. ਅਧੀਨ ਆਉਂਦੇ ਟੋਲ ਪਲਾਜ਼ਾ 'ਤੇ 20 ਅਪ੍ਰੈਲ ਤੋਂ ਉਗਰਾਹੀ ਸ਼ੁਰੂ ਕਰ ਦਿੱਤੀ ਜਾਵੇਗੀ, ਜਿੱਥੇ ਰੋਜ਼ਾਨਾ ਯਾਤਰੀਆਂ ਨੂੰ ਟੈਕਸ ਅਦਾ ਕਰਨਾ ਪਵੇਗਾ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁਫਤ ਰਾਹਦਾਰੀ ਮੁਹੱਈਆ ਕਰਾਉਣ ਦੇ ਨਾਲ-ਨਾਲ ਸੂਬਾ ਸਰਕਾਰ ਅਧੀਨ ਚੱਲ ਰਹੇ ਟੋਲ ਪਲਾਜ਼ਾ 3 ਮਈ ਤੱਕ ਡਰਾਈਵਰਾਂ ਨੂੰ ਲੰਗਰ ਮੁਫਤ ਦਿੰਦੇ ਰਹਿਣਗੇ। 
ਇਹ ਵੀ ਪੜ੍ਹੋ : ਕੋਰੋਨਾ ਕਹਿਰ : ਪੰਜਾਬ 'ਚ ਡਰਾਉਣ ਵਾਲੀ ਹੈ 'ਮੌਤ ਦਰ', ਬੇਹੱਦ ਘੱਟ ਠੀਕ ਹੋ ਰਹੇ ਨੇ ਮਰੀਜ਼
ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਦੀ ਕਾਰ ਭਿਆਨਕ ਹਾਦਸੇ ਦੀ ਸ਼ਿਕਾਰ (ਤਸਵੀਰਾਂ)


Babita

Content Editor

Related News