ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ : ਲਾਡੋਵਾਲ ਟੋਲ ਪਲਾਜ਼ਾ ’ਤੇ 1 ਅਪ੍ਰੈਲ ਤੋਂ ਨਹੀਂ ਵੱਧ ਰਹੇ ਟੋਲ ਰੇਟ

03/28/2023 10:09:51 AM

ਲੁਧਿਆਣਾ (ਅਨਿਲ) : ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਬੈਰੀਅਰ ’ਤੇ 1 ਅਪ੍ਰੈਲ ਤੋਂ ਟੋਲ ਰੇਟ ’ਚ ਵਾਧਾ ਹੋਣ ਦੀਆਂ ਕੁੱਝ ਦਿਨਾਂ ਤੋਂ ਅਫ਼ਵਾਹਾਂ ਚੱਲ ਰਹੀਆਂ ਸਨ ਕਿ ਟੋਲ ਪਲਾਜ਼ਾ ’ਤੇ 31 ਮਾਰਚ ਦੀ ਰਾਤ ਨੂੰ ਰੇਟ ਵੱਧ ਜਾਣਗੇ। ਇਸ ਸਬੰਧੀ ਟੋਲ ਪਲਾਜ਼ਾ ਦੇ ਮੈਨੇਜਰ ਸਰਫਰਾਜ਼ ਖਾਨ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਡੋਵਾਲ ਟੋਲ ਪਲਾਜ਼ਾ ’ਤੇ 31 ਮਾਰਚ ਦੀ ਰਾਤ ਨੂੰ ਟੋਲ ਰੇਟਾਂ ’ਚ ਕੋਈ ਵਾਧਾ ਨਹੀਂ ਹੋ ਰਿਹਾ।

ਇਹ ਵੀ ਪੜ੍ਹੋ : BJP ਪੰਜਾਬ ਦੇ ਇੰਚਾਰਜ ਵਿਜੇ ਰੁਪਾਣੀ 2 ਦਿਨਾਂ ਪੰਜਾਬ ਦੌਰੇ 'ਤੇ, ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਰਨਗੇ ਮੀਟਿੰਗ

ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਕੁੱਝ ਲੋਕ ਸੋਸ਼ਲ ਮੀਡੀਆ ’ਤੇ ਟੋਲ ਰੇਟ ਵੱਧਣ ਦੀਆਂ ਅਫ਼ਵਾਹਾਂ ਫੈਲਾਅ ਰਹੇ ਸਨ ਪਰ ਇੱਥੇ ਅਜਿਹਾ ਕੋਈ ਨੋਟਿਸ ਅਜੇ ਤੱਕ ਨਹੀਂ ਆਇਆ ਹੈ। ਸਾਡੇ ਟੋਲ ਪਲਾਜ਼ਾ ’ਤੇ 1 ਸਤੰਬਰ ਤੋਂ ਨਵੇਂ ਰੇਟ ਲਾਗੂ ਕੀਤੇ ਜਾਣਗੇ। ਇਸ ਤੋਂ ਪਹਿਲਾਂ ਨੋਟਿਸ ਜਾਰੀ ਹੋਵੇਗਾ ਅਤੇ ਬਾਅਦ ’ਚ ਰੇਟਾਂ ’ਚ ਵਾਧਾ ਕੀਤਾ ਜਾਵੇਗਾ। ਖਾਨ ਨੇ ਦੱਸਿਆ ਕਿ ਅਜਿਹੀਆਂ ਅਫ਼ਵਾਹਾਂ ਫੈਲਾਅ ਕੇ ਗੁੰਮਰਾਹ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਖ਼ਰਾਬ ਫ਼ਸਲਾਂ ਦੇ ਜਾਇਜ਼ੇ ਮਗਰੋਂ ਐਕਸ਼ਨ 'ਚ CM ਮਾਨ, ਸੱਦ ਲਈ ਬੈਠਕ

ਸਾਡੀ ਕੰਪਨੀ ਦਾ ਠੇਕਾ ਮਈ ਮਹੀਨੇ ਤੱਕ ਹੈ, ਜਿਸ ਤੋਂ ਬਾਅਦ ਅਗਲਾ ਟੈਂਡਰ ਲੱਗਣ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਹਾਲ ਦੀ ਘੜੀ ਉਹ ਲੋਕਾਂ ਨੂੰ ਪੁਰਾਣੇ ਰੇਟ ’ਤੇ ਹੀ ਟੋਲ ਦੇਣ ਬਾਰੇ ਦੱਸ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita