ਪੂਰੇ ਮਹੀਨੇ ਲਈ FREE ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ!
Tuesday, Jul 08, 2025 - 12:16 PM (IST)

ਹੰਬੜਾਂ (ਸਤਨਾਮ)- ਕਿਸਾਨ ਆਗੂਆਂ ਨੇ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਲਾਡੋਵਾਲ ਟੋਲ ਪਲਾਜ਼ਾ ਦੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਟੋਲ ਮੁਲਾਜ਼ਮਾਂ ਵੱਲੋਂ ਕਿਸਾਨਾਂ ਨਾਲ ਗੁੰਡਾਗਰਦੀ ਕੀਤੀ ਗਈ ਤਾਂ ਉਹ ਇਕ ਮਹੀਨੇ ਲਈ ਟੋਲ ਪਲਾਜ਼ੇ ਨੂੰ ਬੰਦ ਕਰਵਾ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਬੱਡੀ ਖਿਡਾਰੀ ਨੂੰ ਸਾਰੇ ਸ਼ਹਿਰ 'ਚ ਲੱਭਦੀ ਰਹੀ ਪੁਲਸ, 3 ਦਿਨ ਬਾਅਦ ਥਾਣੇ ਦੀ ਛੱਤ ਤੋਂ ਹੀ ਮਿਲੀ ਲਾਸ਼
ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਟੋਲ ਪਲਾਜ਼ਾ ਦੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਆਪਣੀ ਗੁੰਡਾਗਰਦੀ ਬੰਦ ਕਰਨ। ਪੰਜਾਬ ਪ੍ਰਧਾਨ ਖੋਸਾ ਨੂੰ ਕਿਸਾਨ ਯੂਨੀਅਨ ਦੇ ਆਗੂ ਤੇ ਵਰਕਰਾਂ ਨੇ ਦੱਸਿਆ ਕਿ ਜਦੋਂ ਕਿਸਾਨ ਧਰਨਿਆਂ ’ਤੇ ਜਾਂਦੇ ਹਨ, ਉਨ੍ਹਾਂ ਨਾਲ ਔਰਤਾਂ ਵੀ ਹੁੰਦੀਆਂ ਹਨ, ਉਨ੍ਹਾਂ ਸਾਹਮਣੇ ਟੋਲ ਪਲਾਜ਼ਾ ਦੇ ਅਧਿਕਾਰੀਆਂ ਬੇਇੱਜ਼ਤੀ ਕਰਦੇ ਹਨ, ਜੋ ਸਹਿਣਯੋਗ ਨਹੀਂ ਹੁੰਦੀ। ਇਸ ’ਤੇ ਚਲਦਿਆਂ ਪ੍ਰਧਾਨ ਖੋਸਾ ਨੇ ਕਿਹਾ ਕਿ ਜੇਕਰ ਟੋਲ ਪਲਾਜ਼ਾ ਦੇ ਅਧਿਕਾਰੀ ਆਪਣੀ ਗੁੰਡਾਗਰਦੀ ਤੋਂ ਬਾਜ਼ ਨਾ ਆਏ ਤਾਂ ਕਿਸਾਨ ਯੂਨੀਅਨ ਇਕੱਠੇ ਹੋ ਕੇ ਟੋਲ ਪਲਾਜ਼ਾ ਇਕ ਮਹੀਨੇ ਲਈ ਬੰਦ ਕਰਵਾਉਣਗੇ। ਇਹ ਸਮੇਂ ਪ੍ਰਧਾਨ ਬਲਵਿੰਦਰ ਸਿੰਘ ਭੈਰੋਂਮੁੰਨਾ ਤੇ ਪ੍ਰਧਾਨ ਧਿਆਨ ਸਿੰਘ ਗਿੱਲ ਗੌਂਸਪੁਰ ਨੇ ਕਿਹਾ ਕਿ ਅਸੀਂ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨਾਲ ਚਟਾਨ ਵਾਂਗ ਖੜ੍ਹੇ ਹਾਂ, ਜਿੱਥੇ ਵੀ ਪ੍ਰਧਾਨ ਸਾਡੀ ਡਿਊਟੀ ਲਗਾਉਣਗੇ ਅਸੀਂ ਉਸ ਡਿਊਟੀ ਨੂੰ ਆਪਣੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਵਾਂਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ! ਹੋ ਗਿਆ ਨਵਾਂ ਐਲਾਨ
ਇਸ ਸਮੇਂ ਹਰਵਿੰਦਰ ਸਿੰਘ ਚੀਮਾ, ਜਸਪਾਲ ਸਿੰਘ ਧਾਲੀਵਾਲ, ਅਮਨਦੀਪ ਸਿੰਘ ਤੂਰ, ਪੰਚ ਸੁਖਜੀਤ ਸਿੰਘ ਬਾਠ, ਲਵੀ ਬਾਠ, ਪਿੰਦਰ ਸਿੰਘ ਮਾਣਕ, ਕਾਰਜ ਸਿੰਘ ਬਾਠ, ਰਣਜੋਧ ਸਿੰਘ ਜੱਗਾ, ਬਲਜੀਤ ਸਿੰਘ, ਜਸਵੀਰ ਸਿੰਘ, ਅਰਜਨ ਸਿੰਘ ਵਲੀਪੁਰ ਆਦਿ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8