ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ''ਤੇ ਸਨਸਨੀਖੇਜ਼ ਵਾਰਦਾਤ! ਪੈ ਗਈਆਂ ਭਾਜੜਾਂ

Sunday, Dec 07, 2025 - 11:24 AM (IST)

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ''ਤੇ ਸਨਸਨੀਖੇਜ਼ ਵਾਰਦਾਤ! ਪੈ ਗਈਆਂ ਭਾਜੜਾਂ

ਲੁਧਿਆਣਾ (ਅਨਿਲ): ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ 'ਤੇ ਵੀ.ਆਈ.ਪੀ. ਲਾਈਨ ਤੋਂ ਲੰਘ ਰਹੇ ਡਰਾਈਵਰਾਂ ਨੇ ਟੋਲ ਪਲਾਜ਼ਾ 'ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮੱਚ ਗਈ ਅਤੇ ਟੋਲ 'ਤੇ ਕੰਮ ਕਰਨ ਵਾਲੇ ਕਰਮਚਾਰੀ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ। 

ਟੋਲ ਪਲਾਜ਼ਾ ਮੈਨੇਜਰ ਵਿਪਿਨ ਰਾਏ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ, ਲੁਧਿਆਣਾ ਵੱਲੋਂ ਆ ਰਹੇ ਕਈ ਨੌਜਵਾਨ ਬਿਨਾਂ ਟੋਲ ਅਦਾ ਕੀਤੇ ਵੀ.ਆਈ.ਪੀ. ਲਾਈਨ ਰਾਹੀਂ ਆਪਣੇ ਵਾਹਨ ਲੈ ਕੇ ਜਾਣਾ ਚਾਹੁੰਦੇ ਸਨ। ਪਰ ਜਦੋਂ ਟੋਲ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਡਰਾਈਵਰਾਂ ਨੇ ਟੋਲ ਪਲਾਜ਼ਾ 'ਤੇ ਗੋਲੀਆਂ ਚਲਾ ਦਿੱਤੀਆਂ। ਇੰਨਾ ਹੀ ਨਹੀਂ, ਡਰਾਈਵਰਾਂ ਨੇ ਟੋਲ ਕਰਮਚਾਰੀਆਂ 'ਤੇ ਇੱਟਾਂ-ਪੱਥਰਾਂ ਨਾਲ ਵੀ ਹਮਲਾ ਕਰ ਦਿੱਤਾ। 

ਜਦੋਂ ਉਕਤ ਮਾਮਲੇ ਸਬੰਧੀ ਥਾਣਾ ਮੁਖੀ ਗੁਰਸ਼ਿੰਦਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਫਿਲਹਾਲ ਉਕਤ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
 


author

Anmol Tagra

Content Editor

Related News