ਪੰਜਾਬ ''ਚ 9 ਜੂਨ ਲਈ ਹੋ ਗਿਆ ਵੱਡਾ ਐਲਾਨ
Monday, Jun 08, 2026 - 06:52 PM (IST)
ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਇਕ ਵਾਰ ਫ਼ਿਰ 2 ਘੰਟਿਆਂ ਲਈ ਫ਼ਰੀ ਕੀਤਾ ਜਾ ਰਿਹਾ ਹੈ। ਇਸ ਬਾਰੇ ਅੱਜ ਲੁਧਿਆਣਾ ਵਿਚ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵੱਲੋਂ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ 30 ਸਾਲਾਂ ਤੋਂ ਜੇਲ੍ਹ ਵਿਚ ਸਜ਼ਾ ਕੱਟ ਰਹੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ ਦੇ ਵਿਰੋਧ ਵਿਚ 9 ਜੂਨ ਨੂੰ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ 2 ਘੰਟਿਆਂ ਲਈ ਪੂਰੀ ਤਰ੍ਹਾਂ ਟੋਲ ਫ਼ਰੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਲਗਾਏ ਜਾ ਰਹੀ ਹਨ, ਪਰ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ, ਜਿਸ ਦੇ ਵਿਰੋਧ ਵਿਚ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ 12 ਵਜੇ ਤੋਂ ਲੈ ਕੇ 2 ਵਜੇ ਤਕ ਟੋਲ ਫ਼ਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਕੇਂਦਰ ਸਰਕਾਰ ਤਕ ਆਪਣੀ ਆਵਾਜ਼ ਪਹੁੰਚਾਉਣ ਲਈ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਨੂੰ ਫ਼ਰੀ ਕਰ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਆਵਾਜ਼ ਛੇਤੀ ਤੋਂ ਛੇਤੀ ਕੇਂਦਰ ਸਰਕਾਰ ਤਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ, ਪਰ ਉਨ੍ਹਾਂ ਨੂੰ ਰਿਹਾਈ ਕਰਨਾ ਤਾਂ ਦੂਰ, ਪੈਰੋਲ ਤਕ ਨਹੀਂ ਦਿੱਤੀ ਜਾ ਰਹੀ। ਇਸ ਕਾਰਨ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ 2 ਘੰਟਿਆਂ ਲਈ ਪੂਰੀ ਤਰ੍ਹਾਂ ਫ਼ਰੀ ਕਰ ਦਿੱਤਾ ਜਾਵੇਗਾ।
