ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ Block, ਨੈਸ਼ਨਲ ਹਾਈਵੇਅ ਜਾਮ
Monday, Dec 30, 2024 - 11:51 AM (IST)

ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇਅ 'ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਨੈਸ਼ਨਲ ਹਾਈਵੇਅ 'ਤੇ ਧਰਨਾ ਲਗਾ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਕਿਹਾ ਕਿ ਅੱਜ ਦਾ ਇਹ ਧਰਨਾ ਮੋਦੀ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਲਗਾਇਆ ਗਿਆ ਹੈ ਤਾਂ ਜੋ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਦਿਖਣ ਅਤੇ ਉਹ ਛੇਤੀ ਤੋਂ ਛੇਤੀ ਕਿਸਾਨਾਂ ਦੇ ਹੱਕ ਵਿਚ ਫ਼ੈਸਲਾ ਸੁਣਾਵੇ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ ਦੇ ਹੱਕ ਲਈ ਪਿਛਲੇ 36 ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਪਰ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਜਗ੍ਹਾ ਆਪਣਾ ਤਾਨਾਸ਼ਾਹੀ ਰਵੱਈਆ ਅਪਨਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਦੌਰਾਨ ਸ਼ਰਾਬ ਦੇ ਠੇਕਿਆਂ ਤੇ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਕਿਸਨਾਂ ਵੱਲੋਂ ਨੈਸ਼ਨਲ ਹਾਈਵੇਅ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾਇਆ ਗਿਆ ਹੈ। ਇਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਸਿਰਫ਼ ਏਅਰਪੋਰਟ ਜਾਣ ਵਾਲੇ, ਵਿਆਹ ਸ਼ਾਦੀਆਂ ਵਿਚ ਜਾਣ ਵਾਲੇ ਅਤੇ ਮਰੀਜ਼ ਲਿਜਾਣ ਵਾਲੀ ਐਂਬੂਲੈਂਸ ਨੂੰ ਹੀ ਟੋਲ ਪਲਾਜ਼ਾਂ ਤੋਂ ਲੰਘਣ ਦਿੱਤਾ ਜਾ ਰਿਹਾ ਹੈ, ਬਾਕੀ ਸਾਰੇ ਵਾਹਨਾਂ ਲਈ ਟੋਲ ਪਲਾਜ਼ਾ Block ਕਰ ਦਿੱਤਾ ਗਿਆ ਹੈ ਤੇ ਕਿਸੇ ਨੂੰ ਵੀ ਇਸ ਤੋਂ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8