ਲਾਡੋਵਾਲ ਟੋਲ ਪਲਾਜ਼ਾ ਮੁਲਾਜ਼ਮ ਯੂਨੀਅਨ ਵੱਲੋਂ ਵੀ ਕਿਸਾਨਾਂ ਦੀ ਹਮਾਇਤ
Monday, Dec 30, 2024 - 01:02 PM (IST)
ਲੁਧਿਆਣਾ (ਅਨਿਲ): ਕਿਸਾਨਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਵੱਲੋਂ ਨੈਸ਼ਨਲ ਹਾਈਵੇਅ 'ਤੇ ਧਰਨਾ ਲਗਾ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲਾਡੋਵਾਲ ਟੋਲ ਪਲਾਜ਼ਾ ਮੁਲਾਜ਼ਮ ਯੂਨੀਅਨ ਵੱਲੋਂ ਵੀ ਇਸ ਦੀ ਹਮਾਇਤ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਨੂੰ ਲੈ ਕੇ ਜਾਣੋ ਕੀ ਨੇ ਤਾਜ਼ਾ ਹਾਲਾਤ, ਇੰਨ੍ਹਾਂ ਥਾਵਾਂ 'ਤੇ ਰੋਕੀ ਗਈ ਆਵਾਜਾਈ
ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ 'ਤੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਲਗਾਏ ਗਏ ਧਰਨੇ ਵਿਚ ਲਾਡੋਵਾਲ ਟੋਲ ਪਲਾਜ਼ਾ ਮੁਲਾਜ਼ਮ ਯੂਨੀਅਨ ਵੱਲੋਂ ਵੀ ਉਨ੍ਹਾਂ ਦਾ ਸਾਥ ਦਿੱਤਾ ਗਿਆ। ਕਿਸਾਨਾਂ ਦੇ ਧਰਨੇ ਵਿਚ ਟੋਲ ਪਲਾਜ਼ਾ ਮੁਲਾਜ਼ਮ ਵੀ ਸ਼ਾਮਲ ਹੋਏ ਤੇ ਉਨ੍ਹਾਂ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ। ਮੁਲਾਜ਼ਮ ਵੀ ਕਿਸਾਨ ਜਥੇਬੰਦੀ ਦੇ ਨਾਲ ਧਰਨੇ ਵਿਚ ਬੈਠੇ ਨਜ਼ਰ ਆਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8