ਲਾਡੋਵਾਲ ਟੋਲ ਪਲਾਜ਼ਾ ਤੀਜੇ ਦਿਨ ਵੀ ਰਿਹਾ ਫ਼ਰੀ, ਕਿਸਾਨਾਂ ਦਾ ਧਰਨਾ ਜਾਰੀ

Tuesday, Jun 18, 2024 - 03:47 PM (IST)

ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਅੱਜ ਤੀਜੇ ਦਿਨ ਵੀ ਕਿਸਾਨ ਸੰਗਠਨਾਂ ਦਾ ਧਰਨਾ ਜਾਰੀ ਰਿਹਾ। ਅੱਜ ਵੀ ਟੋਲ ਪਲਾਜ਼ਾ 'ਤੇ ਵਾਹਨ ਚਾਲਕਾਂ ਨੂੰ ਬਿਨਾ ਟੋਲ ਫੀਸ ਦੇ ਕਢਵਾਉਣਾ ਜਾਰੀ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਟੋਲ ਪਲਾਜ਼ਾ 'ਤੇ ਇਹ ਧਰਨਾ ਉਦੋਂ ਤਕ ਜਾਰੀ ਰਹੇਗਾ, ਜਦੋਂ ਤਕ ਟੋਲ ਪਲਾਜ਼ਾ 'ਤੇ ਰੇਟ ਵਿਚ ਕੀਤਾ ਗਿਆ ਇਜਾਫ਼ਾ ਵਾਪਸ ਨਹੀਂ ਲਿਆ ਜਾਂਦਾ। 

PunjabKesari

ਇਹ ਖ਼ਬਰ ਵੀ ਪੜ੍ਹੋ - CM ਮਾਨ ਦੇ ਹੁਕਮਾਂ ਦਾ ਅਸਰ: ਸੂਬੇ ਦੇ ਪਹਿਲੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ

ਉਨ੍ਹਾਂ ਦੱਸਿਆ ਕਿ ਅੱਜ ਟੋਲ ਪਲਾਜ਼ਾ 'ਤੇ ਕਿਸਾਨ ਯੂਨੀਅਨ ਨੂੰ ਕਈ ਸੰਗਠਨਾਂ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡਾ ਧਰਨਾ ਲੋਕਾਂ ਦੀ ਸਮੱਸਿਆ ਦੇ ਹੱਲ ਲਈ ਲਗਾਇਆ ਗਿਆ ਹੈ। ਜਦੋਂ ਤਕ ਟੋਲ ਰੇਟ ਵਿਚ ਕੀਤਾ ਗਿਆ ਵਾਧਾ ਘੱਟ ਨਹੀਂ ਹੁੰਦਾ, ਉਦੋਂ ਤਕ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News