ਅੱਜ ਵੀ ਫ਼ਰੀ ਰਿਹਾ ਲਾਡੋਵਾਲ ਟੋਲ ਪਲਾਜ਼ਾ, ਕਿਸਾਨਾਂ ਦਾ ਪ੍ਰਦਰਸ਼ਨ 7ਵੇਂ ਦਿਨ ਵੀ ਜਾਰੀ
Saturday, Jun 22, 2024 - 03:37 PM (IST)
ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਅੱਜ ਵੀ ਫ਼ਰੀ ਰਿਹਾ। ਟੋਲ ਪਲਾਜ਼ਾ 'ਤੇ ਪਿਛਲੇ 7 ਦਿਨਾਂ ਤੋਂ ਟੋਲ ਰੇਟ ਵਿਚ ਕੀਤੇ ਗਏ ਵਾਧੇ ਨੂੰ ਘਟਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰੇਮ ਜਾਲ 'ਚ ਫਸਾ ਕੇ ਗਰਭਵਤੀ ਕਰਨ ਮਗਰੋਂ ਵਿਆਹ ਤੋਂ ਮੁਕਰਿਆ ਮੁੰਡਾ, ਤੇਲ ਦੀ ਬੋਤਲ ਲੈ ਟਾਵਰ 'ਤੇ ਜਾ ਚੜ੍ਹੀ ਕੁੜੀ
ਧਰਨੇ 'ਤੇ ਬੈਠੇ ਬਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੂੰ ਅੱਜ ਪੰਜਾਬ ਦੀਆਂ ਹੋਰ ਕਈ ਯੂਨੀਅਨ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਤੋਂ ਅੱਜ ਵੀ ਵਾਹਨਾਂ ਨੂੰ ਬਿਨਾ ਟੋਲ ਦੇ ਕੱਢਿਆ ਜਾ ਰਿਹਾ ਹੈ। ਜਦੋਂ ਤਕ ਨੈਸ਼ਨਲ ਹਾਈਵੇ ਅਥਾਰਟੀ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8