ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ ਫ਼ਰੀ, ਬਿਨਾ ਟੈਕਸ ਦਿੱਤੇ ਨਿਕਲ ਰਹੀਆਂ ਗੱਡੀਆਂ

Friday, Sep 27, 2024 - 11:27 AM (IST)

ਲੁਧਿਆਣਾ (ਅਨਿਲ): ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਮੁਲਾਜ਼ਮਾਂ ਵੱਲੋਂ ਪੂਰਨ ਤੌਰ 'ਤੇ ਫ਼ਰੀ ਕਰ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇਅ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਟੋਲ ਮੁਲਾਜ਼ਮਾਂ ਨੇ ਟੈਕਸ ਵਸੂਲਣਾ ਬੰਦ ਕਰ ਦਿੱਤਾ ਹੈ। ਇਸ ਮਗਰੋਂ ਹੁਣ ਇੱਥੋਂ ਗੁਜ਼ਰਨ ਵਾਲੇ ਵਾਹਨ ਬਿਨਾਂ ਟੋਲ ਟੈਕਸ ਦਿੱਤੇ ਗੁਜ਼ਰ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ? ਭਾਜਪਾ ਆਗੂ ਨੇ ਦਿੱਤਾ ਵੱਡਾ ਬਿਆਨ

ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਮੈਨੇਜਮੈਂਟ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਸੀ, ਪਰ ਅੱਜ ਤਕ ਕੰਪਨੀ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਨੇ ਇਹ ਐਲਾਨ ਕੀਤਾ ਸੀ ਕਿ 27 ਸਿੰਤਬਰ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਫ਼ਰੀ ਕਰ ਦਿੱਤਾ ਜਾਵੇਗਾ ਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ। ਇਸ ਤਹਿਤ ਹੁਣ ਅੱਜ ਤੋਂ ਅਣਮਿੱਥੇ ਸਮੇਂ ਲਈ ਟੋਲ ਪਲਾਜ਼ਾ ਫ਼ਰੀ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਇਕ ਗ਼ਲਤੀ 'ਤੇ ਹੋ ਸਕਦੈ 50 ਹਜ਼ਾਰ ਤਕ ਦਾ ਜੁਰਮਾਨਾ, ਪੜ੍ਹੋ ਨਵੀਂ 'ਰੇਟ ਲਿਸਟ'

ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੋਈ ਵੀ ਸਰਕਾਰੀ ਛੁੱਟੀ ਨਹੀਂ ਦਿੱਤੀ ਜਾ ਰਹੀ ਤੇ ਨਾ ਹੀ ਉਨ੍ਹਾਂ ਦਾ ਪ੍ਰਾਵੀਡੈਂਟ ਫੰਡ ਕੱਟਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਵੀ ਈ.ਐੱਸ.ਆਈ. ਤੇ ਵੈੱਲਫੇਅਰ ਸਕੀਮਾਂ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਡਾ ਸੰਘਰਸ਼ ਮੰਗਾਂ ਪੂਰੀਆਂ ਹੋਣ ਤਕ ਜਾਰੀ ਰਹੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News