ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ ਹੋਰ ਵੀ ਮਹਿੰਗਾ! ਵੱਧ ਗਏ ਟੋਲ ਰੇਟ
Saturday, Mar 29, 2025 - 02:04 PM (IST)

ਲੁਧਿਆਣਾ (ਅਨਿਲ): ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੁਣ ਹੋਰ ਵੀ ਮਹਿੰਗਾ ਹੋ ਗਿਆ ਹੈ। ਲੁਧਿਆਣਾ-ਜਲੰਧਰ ਹਾਈਵੇਅ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਟੋਲ ਰੇਟ ਵਿਚ ਵਾਧੇ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜ਼ਮੀਨਾਂ 'ਤੇ ਲੱਗਣ ਵਾਲੀ ਅਸ਼ਟਾਮ ਡਿਊਟੀ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਇਸ ਬਾਰੇ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਦੇ ਮੈਨੇਜਰ ਦਪਿੰਦਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ ਤੋਂ ਟੋਲ ਪਲਾਜ਼ਾ 'ਤੇ ਨਵੇਂ ਰੇਟ ਲਾਗੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਇਸ ਵਾਰ ਟੋਲ ਰੇਟ ਵਿਚ 5 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਹ 31 ਮਾਰਚ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ 'ਤੇ ਨਵੀਆਂ ਰੇਟ ਲਿਸਟਾਂ ਲਗਾਉਣ ਦੀ ਪ੍ਰਕੀਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8