ਲੁਧਿਆਣਾ 'ਚ ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ, ਬਸਪਾ ਵਰਕਰ ਤੇ ਕਿਸਾਨ ਆਹਮੋ-ਸਾਹਮਣੇ (ਤਸਵੀਰਾਂ)

08/29/2021 1:08:05 PM

ਲੁਧਿਆਣਾ (ਅਨਿਲ) : ਹਰਿਆਣਾ 'ਚ ਕਿਸਾਨ ਜੱਥੇਬੰਦੀਆਂ 'ਤੇ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਐਤਵਾਰ ਨੂੰ ਲੁਧਿਆਣਾ ਅਤੇ ਫਿਲੌਰ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ 'ਤੇ 10 ਕਿਲੋਮੀਟਰ ਤੱਕ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ।

ਇਹ ਵੀ ਪੜ੍ਹੋ : ਜਗਰਾਓਂ 'ਚ 'ਘੋੜਿਆਂ ਦੀ ਮੰਡੀ' ਦਾ ਦੂਜਾ ਦਿਨ, ਪੁੱਜਿਆ 74 ਲੱਖ ਦਾ ਘੋੜਾ

ਕਿਸਾਨ ਜੱਥੇਬੰਦੀਆਂ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਕਿਸਾਨਾਂ ਉੱਪਰ ਤਸ਼ੱਦਦ ਕੀਤਾ ਗਿਆ ਹੈ ਅਤੇ ਕਿਸਾਨ ਜੱਥੇਬੰਦੀਆਂ ਇਸ ਦਾ ਡਟ ਕੇ ਵਿਰੋਧ ਕਰਨਗੀਆਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਸ਼ੈਅ 'ਤੇ ਹਰਿਆਣਾ ਸਰਕਾਰ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਹੈ, ਜਿਸ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵਗਾ। 

ਇਹ ਵੀ ਪੜ੍ਹੋ : ਸਮਰਾਲਾ 'ਚ ਸਹੁਰਿਆਂ ਵੱਲੋਂ ਨੂੰਹ 'ਤੇ ਹੈਵਾਨੀਅਤ ਦਿਖਾਉਣ ਦੀ ਦਿਲ ਕੰਬਾਊ ਵੀਡੀਓ ਹੋਈ ਵਾਇਰਲ


ਬਸਪਾ ਵਰਕਰ ਤੇ ਕਿਸਾਨ ਆਹਮੋ-ਸਾਹਮਣੇ
ਬਹੁਜਨ ਸਮਾਜ ਪਾਰਟੀ ਦੀ ਇਕ ਰੈਲੀ 'ਚ ਜਾ ਰਹੇ ਵਰਕਰਾਂ ਦੀਆਂ ਗੱਡੀਆਂ ਵੀ ਲੁਧਿਆਣਾ 'ਚ ਲੱਗੇ ਜਾਮ 'ਚ ਫਸ ਗਈਆਂ। ਅਸਲ 'ਚ ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਤੋਂ ਅੱਧਾ ਕਿਲੋਮੀਟਰ ਦੀ ਦੂਰੀ 'ਤੇ ਬੈਰੀਕੇਡ ਲਾਏ ਗਏ ਸਨ। ਬਸਪਾ ਵਰਕਰ ਇਨ੍ਹਾਂ ਬੈਰੀਕੇਡਾਂ ਨੂੰ ਤੋੜਦੇ ਹੋਏ ਆਪਣੀਆਂ ਗੱਡੀਆਂ ਲੈ ਕੇ ਲਾਡੋਵਾਲ ਟੋਲ ਪਲਾਜ਼ਾ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ : ਧੀ ਬਰਾਬਰ ਮਾਸੂਮ ਬੱਚੀ ਨਾਲ 5 ਬੱਚਿਆਂ ਦੇ ਪਿਓ ਦੀ ਹੈਵਾਨੀਅਤ, ਚੁਬਾਰੇ 'ਤੇ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਇੱਥੇ ਉਨ੍ਹਾਂ ਦਾ ਕਿਸਾਨਾਂ ਨਾਲ ਸਾਹਮਣਾ ਹੋ ਗਿਆ। ਕਿਸਾਨਾਂ ਵੱਲੋਂ ਬਸਪਾ ਵਰਕਰਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਸੀ, ਜਿਸ ਕਾਰਨ ਉੱਥੇ ਕਾਫੀ ਹੱਲਾ-ਗੁੱਲਾ ਹੋਇਆ। ਅਖ਼ੀਰ 'ਚ ਬਸਪਾ ਵਰਕਰਾਂ ਨੂੰ ਅੱਗੇ ਜਾਣ ਤੋਂ ਰੋਕਣ ਲਈ ਕਿਸਾਨ ਉਨ੍ਹਾਂ ਦੀਆਂ ਗੱਡੀਆਂ ਅੱਗੇ ਜ਼ਮੀਨ 'ਤੇ ਹੀ ਬੈਠ ਗਏ। 


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita