ਵੱਡੀ ਖ਼ਬਰ: ਲਾਡੋਵਾਲ ਟੋਲ ਪਲਾਜ਼ਾ ਨਹੀਂ ਹੋਵੇਗਾ ਫ਼ਰੀ! ਕਿਸਾਨਾਂ ਨੇ ਵਾਪਸ ਲਿਆ ਧਰਨਾ

Tuesday, Aug 13, 2024 - 01:40 PM (IST)

ਵੱਡੀ ਖ਼ਬਰ: ਲਾਡੋਵਾਲ ਟੋਲ ਪਲਾਜ਼ਾ ਨਹੀਂ ਹੋਵੇਗਾ ਫ਼ਰੀ! ਕਿਸਾਨਾਂ ਨੇ ਵਾਪਸ ਲਿਆ ਧਰਨਾ

ਲੁਧਿਆਣਾ (ਅਨਿਲ/ਸ਼ਿਵਮ): ਕਿਸਾਨਾਂ ਵੱਲੋਂ 18 ਅਗਸਤ ਨੂੰ ਲਾਡੋਵਾਲ ਟੋਲ ਪਲਾਜ਼ਾ ਵਿਖੇ ਧਰਨਾ ਲਗਾਉਣ ਦਾ ਪ੍ਰੋਗਰਾਮ ਫ਼ਿਲਹਾਲ ਵਾਪਸ ਲੈ ਲਿਆ ਹੈ। ਕਿਸਾਨਾਂ ਵੱਲੋਂ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ ਵਿਚ ਕੁਝ ਗੱਲਾਂ 'ਤੇ ਸਹਿਮਤੀ ਬਣਨ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਇਹ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਟੋਲ ਪਲਾਜ਼ਾ ਪ੍ਰਬੰਧਕਾਂ ਵੱਲੋਂ ਧੱਕੇਸ਼ਾਹੀ ਕੀਤੀ ਗਈ ਤਾਂ ਉਹ ਮੁੜ ਟੋਲ ਪਲਾਜ਼ਾ 'ਤੇ ਪੱਕੇ ਤੌਰ 'ਤੇ ਬੈਠ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਮਾਤਾ ਚਿੰਤਪੂਰਨੀ ਮੇਲੇ ਤੋਂ ਭਰਾ ਨੂੰ ਲੈਣ ਗਿਆ ਸੀ ਵਿਅਕਤੀ, ਭਿਆਨਕ ਹਾਦਸੇ 'ਚ ਦੋਹਾਂ ਦੀ ਨਿਕਲੀ ਜਾਨ

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਸਮੇਤ ਕਈ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਜੁਆਇੰਟ ਪੁਲਸ ਕਮਿਸ਼ਨਰ ਜਸਕਰਨ ਜੀਤ ਸਿੰਘ ਤੇਜਾ, ਏ.ਡੀ.ਸੀ.ਪੀ. 3 ਸ਼ੁਭਮ ਅੱਗਰਵਾਲ, ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਪੰਜਾਬ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਭਾਰਤੀ ਕਿਸਾਨ ਯੂਨੀਅਨ ਦੋਆਬਾ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਵਾਲੇ ਅਤੇ ਹੋਰ ਕਈ ਜਥੇਬੰਦੀਆਂ ਨੇ ਜੁਆਇੰਟ ਪੁਲਸ ਕਮਿਸ਼ਨਰ ਜਸਕਰਨਜੀਤ ਸਿੰਘ ਤੇਜਾ ਨੂੰ ਦੱਸਿਆ ਕਿ ਜਿਸ ਦਿਨ ਤੋਂ ਹਾਈਕੋਰਟ ਦੇ ਹੁਕਮਾਂ 'ਤੇ ਟੋਲ ਪਲਾਜ਼ਾ ਖੋਲ੍ਹਿਆ ਗਿਆ ਹੈ, ਉਸ ਦਿਨ ਤੋਂ ਕਿਸਾਨ ਜਥੇਬੰਦੀਆਂ ਦੇ ਹਰ ਮੈਂਬਰ ਨਾਲ ਲਾਡੋਵਾਲ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਲਈ ਟੋਲ ਪਲਾਜ਼ਾ ਮੁਫ਼ਤ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਪ੍ਰਧਾਨ ਗਿੱਲ ਅਤੇ ਕਾਦੀਆਂ ਨੇ ਦੱਸਿਆ ਕਿ ਹੁਣ ਕਿਸਾਨ ਸੰਘਠਨਾਂ ਦੇ ਸ਼ਨਾਖ਼ਤੀ ਕਾਰਡ ਵੇਖ ਕੇ ਉਨ੍ਹਾਂ ਤੋਂ ਵਸੂਲੀ ਕੀਤੀ ਜਾ ਰਹੀ ਹੈ ਤੇ ਕਈਆਂ ਦੇ ਤਾਂ ਸ਼ਨਾਖ਼ਤੀ ਕਾਰਡ ਟੋਲ 'ਤੇ ਹੀ ਰੱਖ ਲਏ ਜਾਂਦੇ ਹਨ, ਜਿਸ ਨੂੰ ਕਿਸਾਨ ਯੂਨੀਅਨ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕਰੇਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ

ਕਿਸਾਨਾਂ ਤੋਂ ਨਹੀਂ ਵਸੂਲਿਆ ਜਾਵੇਗਾ ਟੋਲ 

ਕਿਸਾਨਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਦੇ ਸੰਯੁਕਤ ਪੁਲਸ ਕਮਿਸ਼ਨਰ ਜਸਕਰਨਜੀਤ ਸਿੰਘ ਤੇਜਾ, ਏ.ਡੀ.ਸੀ.ਪੀ. ਸ਼ੁਭਮ ਅਗਰਵਾਲ, ਨੇ ਕਿਸਾਨ ਯੂਨੀਅਨ ਨੂੰ ਭਰੋਸਾ ਦਿਵਾਇਆ ਗਿਆ ਕਿ ਜਿਸ ਗੱਡੀ 'ਤੇ ਕਿਸਾਨ ਜਥੇਬੰਦੀ ਦਾ ਝੰਡਾ ਲੱਗਿਆ ਹੋਵੇਗਾ, ਕਿਸਾਨ ਯੂਨੀਅਨ ਦਾ ਬੈਚ ਹੋਵੇਗਾ ਤੇ ਕਿਸਾਨ ਯੂਨੀਅਨ ਦਾ  ਸ਼ਨਾਖਤੀ ਕਾਰਡ ਹੋਵੇਗਾ ਉਸ ਤੋਂ ਕੋਈ ਟੋਲ ਨਹੀਂ ਵਸੂਲਿਆ ਜਾਵੇਗਾ। ਇਸ ਮਗਰੋਂ ਕਿਸਾਨ ਯੂਨੀਅਨ ਵੱਲੋਂ 18 ਅਗਸਤ ਨੂੰ ਲਾਡੋਵਾਲ ਟੋਲ ਪਲਾਜ਼ਾ ਵਿਖੇ ਹੋਣ ਵਾਲਾ ਧਰਨਾ ਵਾਪਸ ਲੈਂਦਿਆਂ ਕਿਹਾ ਗਿਆ ਹੈ ਕਿ ਜੇਕਰ ਟੋਲ ਪਲਾਜ਼ਾ ਪ੍ਰਬੰਧਕ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਦੁਰਵਿਹਾਰ ਕਰਦੇ ਹਨ ਤਾਂ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਜਿਹੀ ਸ਼ਿਕਾਇਤ ਦੁਬਾਰਾ ਮਿਲਣ 'ਤੇ ਉਹ ਪੱਕੇ ਤੌਰ 'ਤੇ ਟੋਲ ਪਲਾਜ਼ੇ 'ਤੇ ਬੈਠ ਜਾਣਗੇ ਅਤੇ ਟੋਲ ਪਲਾਜ਼ਾ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਜਾਵੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News