ਅੱਜ ਤੋਂ ਲਾਡੋਵਾਲ ਟੋਲ ਪਲਾਜ਼ਾ ਫ਼ਰੀ ਹੋਣ ਦੇ ਐਲਾਨ ਨਾਲ ਜੁੜੀ ਵੱਡੀ ਅਪਡੇਟ

Tuesday, Sep 17, 2024 - 09:08 AM (IST)

ਅੱਜ ਤੋਂ ਲਾਡੋਵਾਲ ਟੋਲ ਪਲਾਜ਼ਾ ਫ਼ਰੀ ਹੋਣ ਦੇ ਐਲਾਨ ਨਾਲ ਜੁੜੀ ਵੱਡੀ ਅਪਡੇਟ

ਲੁਧਿਆਣਾ (ਅਨਿਲ): ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਨੇ ਅੱਜ ਤੋਂ ਟੋਲ ਪਲਾਜ਼ਾ ਫ਼ਰੀ ਕਰਨ ਦੇ ਐਲਾਨ ਨੂੰ ਫ਼ਿਲਹਾਲ ਮੁਲਤਵੀ ਕਰ ਦਿੱਤਾ ਹੈ। ਕੰਪਨੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ 4 ਦਿਨ ਦਾ ਸਮਾਂ ਮੰਗਿਆ ਹੈ, ਉਸ ਮਗਰੋਂ ਹੀ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਮੁਲਾਜ਼ਮਾਂ ਨੇ 4 ਦਿਨਾਂ ਵਿਚ ਮੰਗਾਂ ਨਾ ਮੰਨਣ 'ਤੇ ਮੁੜ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਇਲਾਕੇ 'ਚ ਦਿਖਿਆ ਸ਼ੇਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਬੀਤੇ ਦਿਨੀਂ ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕੰਪਨੀ ਦੇ ਅਧਿਕਾਰੀਆਂ ਨਾਲ ਹੋਈ। ਇਸ ਮੀਟਿੰਗ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਦੋਆਬਾ) ਦੇ ਪ੍ਰਧਾਨ ਭਾਈ ਨਛੱਤਰ ਸਿੰਘ ਨੇ ਕੀਤੀ। ਇਸ ਦੌਰਾਨ ਟੋਲ ਪਲਾਜ਼ਾ ਵਰਕਰ ਯੂਨੀਅਨ ਦੀਆਂ ਪਿਛਲੇ ਕਾਫੀ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਕੰਪਨੀ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਪਈਆਂ ਭਾਜੜਾਂ! ਦੁਕਾਨਾਂ ਬੰਦ ਕਰ ਭੱਜੇ ਲੋਕ, ਰੋਕੀ ਗਈ ਆਵਾਜਾਈ

ਮੀਟਿੰਗ ਦੌਰਾਨ ਟੋਲ ਪਲਾਜ਼ਾ ਮੁਲਾਜ਼ਮਾਂ ਨੇ 17 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ’ਤੇ ਆਪਣੀਆਂ ਮੰਗਾਂ ਸਬੰਧੀ ਟੋਲ ਨੂੰ ਮੁਫਤ ਕਰਨ ਦਾ ਜੋ ਫੈਸਲਾ ਲਿਆ ਸੀ, ਉਸ ਨੂੰ 4 ਦਿਨ ਲਈ ਵਾਪਸ ਲੈ ਲਿਆ ਗਿਆ ਹੈ। ਮੀਟਿੰਗ ਦੌਰਾਨ ਪ੍ਰਧਾਨ ਨਛੱਤਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਉਨ੍ਹਾਂ ਦੀਆਂ ਕਈ ਮੰਗਾਂ ’ਤੇ ਸਹਿਮਤੀ ਕੀਤੀ ਜਾ ਰਹੀ ਹੈ ਪਰ ਕੁਝ ਮੰਗਾਂ ਨੂੰ ਅਜੇ ਵੀ ਕੰਪਨੀ ਵੱਲੋਂ ਨਹੀਂ ਮੰਨਿਆ ਜਾ ਰਿਹਾ, ਜਿਸ ਸਬੰਧੀ ਕੰਪਨੀ ਨੇ ਉਨ੍ਹਾਂ ਤੋਂ 4 ਦਿਨ ਦਾ ਸਮਾਂ ਮੰਗਿਆ ਹੈ ਕਿ 4 ਦਿਨ ’ਚ ਉਨ੍ਹਾਂ ਦੀਆਂ ਮੰਗਾਂ ਨੂੰ ਫਿਰ ਵਿਚਾਰਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਇਸ ਤੋਂ ਬਾਅਦ ਯੂਨੀਅਨ ਨੇ 17 ਸਤੰਬਰ ਨੂੰ ਜੋ ਟੋਲ ਪਲਾਜ਼ਾ ’ਤੇ ਕੰਪਨੀ ਖਿਲਾਫ ਟੋਲ ਮੁਕਤ ਕਰਨ ਦਾ ਐਲਾਨ ਕੀਤਾ ਸੀ, ਉਸ ਨੂੰ ਹੁਣ 4 ਦਿਨ ਦੇ ਲਈ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਨੇ ਕੰਪਨੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੰਪਨੀ ਨੇ ਉਨ੍ਹਾਂ ਦੇ ਅਧਿਕਾਰ ਉਨ੍ਹਾਂ ਨੂੰ ਨਾ ਦਿੱਤੇ ਤਾਂ ਉਹ ਆਪਣਾ ਸੰਘਰਸ਼ 4 ਦਿਨ ਬਾਅਦ ਫਿਰ ਸ਼ੁਰੂ ਕਰੇਗੀ। ਮੀਟਿੰਗ ਦੌਰਾਨ ਪੰਕਜ ਕੁਮਾਰ, ਮਨਮੀਤ ਸਿੰਘ, ਰੋਹਿਤ ਕੁਮਾਰ, ਮਣਿ ਕੁਮਾਰ, ਸਿਮਰਨਜੀਤ ਕੌਰ, ਸੰਗੀਤਾ ਭਾਰਦਵਾਜ, ਕੁਲਜੀਤ ਸਿੰਘ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News