Breaking News: ਸਵੇਰੇ-ਸਵੇਰੇ ਖੋਲ੍ਹਿਆ ਗਿਆ ਲਾਡੋਵਾਲ ਟੋਲ ਪਲਾਜ਼ਾ! ਕਿਸਾਨ ਆਗੂ ਗ੍ਰਿਫ਼ਤਾਰ
Wednesday, Jul 31, 2024 - 08:38 AM (IST)
ਲੁਧਿਆਣਾ (ਅਨਿਲ/ਵਿਜੇ): ਲਾਡੋਵਾਲ ਟੋਲ ਪਲਾਜ਼ਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਵਿਰੋਧ ਵਿਚਾਲੇ ਪ੍ਰਸ਼ਾਸਨ ਵੱਲੋਂ ਸਵੇਰੇ-ਸਵੇਰੇ ਲਾਡੋਵਾਲ ਟੋਲ ਪਲਾਜ਼ਾ ਖੁੱਲ੍ਹਵਾ ਦਿੱਤਾ ਗਿਆ ਹੈ। ਟੋਲ ਪਲਾਜ਼ੇ ਦੇ ਨਾਲ-ਨਾਲ ਇੱਥੇ ਆਉਣ ਵਾਲੇ ਰਸਤਿਆਂ 'ਤੇ ਵੀ ਭਾਰੀ ਫ਼ੋਰਸ ਤਾਇਨਾਤ ਕੀਤੀ ਗਈ ਹੈ। ਟੋਲ ਪਲਾਜ਼ਾ ਖੁੱਲ੍ਹਣ ਤੋਂ ਰੋਕਣ ਲਈ ਆਉਣ ਵਾਲੇ ਕਿਸਾਨਾਂ ਨੂੰ ਰਾਹ ਵਿਚ ਹੀ ਰੋਕਿਆ ਜਾ ਰਿਹਾ ਹੈ। ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਗਲਾਸ ਧੋਤੇ ਬਿਨਾਂ ਪਾਣੀ ਪੀਣ ਨਾਲ ਚਲੀ ਗਈ ਵਿਅਕਤੀ ਜਾਨ! ਹੈਰਾਨ ਕਰੇਗਾ ਪੂਰਾ ਮਾਮਲਾ
ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਨੇ ਪਿਛਲੇ 45 ਦਿਨਾਂ ਤੋਂ ਟੋਲ ਪਲਾਜ਼ਾ ਫਰੀ ਕਰਵਾਇਆ ਹੋਇਆ ਸੀ। ਕਿਸਾਨ ਜਥੇਬੰਦੀਆਂ ਦੀ ਮੰਗ ਸੀ ਕਿ ਟੋਲ ਰੇਟਾਂ 'ਤੇ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ, ਪਰ ਅੱਜ ਕਿਸਾਨਾਂ ਦੀਆਂ ਮੰਗਾਂ ਮੰਨੇ ਬਗੈਰ ਹੀ ਟੋਲ ਪਲਾਜ਼ਾ ਚਾਲੂ ਕਰ ਦਿੱਤਾ ਗਿਆ।
ਅੱਜ ਤੋਂ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਲੋਕਾਂ ਨੂੰ ਟੋਲ ਫੀਸ ਦੇਣੀ ਪਵੇਗੀ। ਭਾਰਤੀ ਕਿਸਾਨ ਯੂਨੀਅਨ ਨੇ 16 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਫਰੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਟੋਲ ਪਲਾਜ਼ਾ 'ਤੇ ਵਾਹਨ ਚਾਲਕਾਂ ਤੋਂ ਟੋਲ ਫੀਸ ਵਸੂਲਣੀ ਬੰਦ ਕਰ ਦਿੱਤੀ ਸੀ ਅਤੇ 45 ਦਿਨਾਂ ਦੇ ਅੰਦਰ-ਅੰਦਰ ਡਰਾਈਵਰ ਟੋਲ ਪਲਾਜ਼ਾ ਤੋਂ ਬਿਨਾਂ ਟੋਲ ਅਦਾ ਕੀਤੇ ਆਉਣ-ਜਾਣ ਲੱਗੇ ਪਰ ਅੱਜ 45 ਦਿਨਾਂ ਬਾਅਦ ਟੋਲ ਪਲਾਜ਼ਾ ਤੋਂ ਬਾਹਰ ਆਉਣ ਵਾਲੇ ਹਰ ਡਰਾਈਵਰ ਨੂੰ ਦੁਬਾਰਾ ਟੋਲ ਫੀਸ ਅਦਾ ਕਰਨੀ ਪਵੇਗੀ।
ਇਹ ਖ਼ਬਰ ਵੀ ਪੜ੍ਹੋ - ਮਾਂ ਨਾਲ ਹੋਈ ਲੜਾਈ ਦਾ ਬਦਲਾ ਲੈਣ ਲਈ ਪੁੱਤ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਗ੍ਰਿਫ਼ਤਾਰ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੂੰ ਅੱਜ ਲਾਡੋਵਾਲ ਟੋਲ ਪਲਾਜ਼ਾ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ’ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਸਾਨਾਂ ਨੂੰ ਪੁੱਜਣ ਦੀ ਅਪੀਲ ਕੀਤੀ ਸੀ, ਜਿਸ ਕਾਰਨ ਪ੍ਰਧਾਨ ਦਿਲਬਾਗ ਸਿੰਘ ਗਿੱਲ ਜਦੋਂ ਟੋਲ ਪਲਾਜ਼ਾ ’ਤੇ ਪੁੱਜ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਲਾਡੋਵਾਲ ਪੈਟਰੋਲ ਪੰਪ ਤੋਂ ਗ੍ਰਿਫ਼ਤਾਰ ਕਰ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8