ਲਾਡੋਵਾਲ ਟੋਲ ਪਲਾਜ਼ਾ ''ਤੇ ਧਰਨੇ ਨਾਲ ਜੁੜੀ ਵੱਡੀ ਅਪਡੇਟ

Friday, Sep 27, 2024 - 02:13 PM (IST)

ਲਾਡੋਵਾਲ ਟੋਲ ਪਲਾਜ਼ਾ ''ਤੇ ਧਰਨੇ ਨਾਲ ਜੁੜੀ ਵੱਡੀ ਅਪਡੇਟ

ਲੁਧਿਆਣਾ (ਅਨਿਲ): ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋ ਗਈ ਹੈ ਤੇ ਵਾਹਨਾਂ ਤੋਂ ਇਕ ਵਾਰ ਮੁੜ ਟੋਲ ਟੈਕਸ ਵਸੂਲਣਾ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਟੋਲ ਪਲਾਜ਼ਾ ਨੂੰ ਫ਼ਰੀ ਕਰ ਦਿੱਤਾ ਗਿਆ ਸੀ ਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਕੰਪਨੀ ਵੱਲੋਂ ਮੰਗਾਂ ਮੰਨੇ ਜਾਣ 'ਤੇ ਉਨ੍ਹਾਂ ਵੱਲੋਂ ਦੁਬਾਰਾ ਆਪਣੀ ਡਿਊਟੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਇਕ ਗ਼ਲਤੀ 'ਤੇ ਹੋ ਸਕਦੈ 50 ਹਜ਼ਾਰ ਤਕ ਦਾ ਜੁਰਮਾਨਾ, ਪੜ੍ਹੋ ਨਵੀਂ 'ਰੇਟ ਲਿਸਟ'

ਇਸ ਸਬੰਧੀ ਗੱਲਬਾਤ ਕਰਦਿਆਂ ਟੋਲ ਪਲਾਜ਼ਾ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਨੇ ਦੱਸਿਆ ਕਿ ਤਕਰੀਬਨ 1 ਘੰਟਾ ਟੋਲ ਪਲਾਜ਼ਾ ਬੰਦ ਰੱਖਿਆ ਗਿਆ। ਇਸ ਦੌਰਾਨ ਪੰਜਾਬ ਪੁਲਸ ਦੇ ਅਧਿਕਾਰੀਆਂ ਨੇ ਆ ਕੇ ਕੰਪਨੀ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਈ। ਮੀਟਿੰਗ ਦੌਰਾਨ ਕੰਪਨੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ ਹਨ ਤੇ ਮੁਲਾਜ਼ਮਾਂ ਤੇ ਕੰਪਨੀ ਵਿਚਾਲੇ ਸਮਝੌਤਾ ਹੋ ਗਿਆ ਹੈ। ਇਸ ਮਗਰੋਂ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ ਤੇ ਵਾਹਨਾਂ ਤੋਂ ਟੋਲ ਟੈਕਸ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News