ਲਗਾਤਾਰ ਤੀਜੇ ਦਿਨ ਵੀ ‘ਫ੍ਰੀ’ ਰਿਹਾ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ
Wednesday, Jun 19, 2024 - 04:23 AM (IST)
ਲੁਧਿਆਣਾ (ਅਨਿਲ)– ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਸੰਗਠਨਾਂ ਨੇ ਤੀਜੇ ਦਿਨ ਵੀ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਦਿਆਂ ਟੋਲ ਫ੍ਰੀ ਰੱਖਿਆ ਗਿਆ। ਟੋਲ ਪਲਾਜ਼ਾ ’ਤੇ ਧਰਨੇ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਰਾਏ ਅਤੇ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਧਰਨਾ ਤਦ ਤੱਕ ਜਾਰੀ ਰਹੇਗਾ, ਜਦ ਤੱਕ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਵਧਾਏ ਹੋਏ ਰੇਟ ’ਚ ਕਮੀ ਨਹੀਂ ਕੀਤੀ ਜਾਂਦੀ।
ਉਨ੍ਹਾਂ ਕਿਹਾ ਕਿ 1 ਸਾਲ ’ਚ ਟੋਲ ਪਲਾਜ਼ਾ ’ਤੇ ਤੀਜੀ ਵਾਰ ਟੋਲ ਰੇਟ ’ਚ ਵਾਧਾ ਕੀਤਾ ਗਿਆ ਹੈ ਅਤੇ ਇਹ ਟੋਲ ਪਲਾਜ਼ਾ ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਣ ਕਾਰਨ ਲੋਕਾਂ ਨੂੰ ਇਥੇ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਪਰੋਂ ਪਲਾਜ਼ਾ ਵੱਲੋਂ ਵਾਹਨ ਚਾਲਕਾਂ ਨੂੰ ਕੋਈ ਸਹੂਲਤ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜੇਕਰ ਟੋਲ ਪਲਾਜ਼ਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ ਇਹ ਧਰਨਾ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।
ਇਹ ਵੀ ਪੜ੍ਹੋ- ਘਰੋਂ ਸਕੂਲੋਂ ਜਾਣ ਲਈ ਨਿਕਲੀ 7ਵੀਂ 'ਚ ਪੜ੍ਹਦੀ ਬੱਚੀ ਨੇ 14ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ
ਪ੍ਰਧਾਨ ਗਿੱਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਨੂੰ ਕਈ ਸੰਗਠਨਾਂ ਨੇ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਦੀ ਯੂਨੀਅਨ ਨੇ ਕਈ ਵਾਰ ਟੋਲ ਰੇਟ ’ਚ ਵਾਧੇ ਨੂੰ ਲੈ ਕੇ ਟੋਲ ਪ੍ਰਸ਼ਾਸਨ ਨੂੰ ਮੰਗ-ਪੱਤਰ ਦਿੱਤੇ ਜਾ ਚੁੱਕੇ ਹਨ ਪਰ ਹਰ ਵਾਰ ਮੰਗ-ਪੱਤਰ ਲੈਣ ਤੋਂ ਬਾਅਦ ਉਸ ’ਤੇ ਕੋਈ ਵੀ ਅਮਲ ਨਹੀਂ ਕੀਤਾ ਜਾਂਦਾ। ਇਸ ਲਈ ਯੂਨੀਅਨ ਤਦ ਤੱਕ ਟੋਲ ਪਲਾਜ਼ਾ ਤੋਂ ਆਪਣਾ ਧਰਨਾ ਨਹੀਂ ਚੁੱਕੇਗੀ ਅਤੇ ਜਦ ਤੱਕ ਟੋਲ ਦੀ ਨਵੀਂ ਰੇਟ ਲਿਸਟ ਨਹੀਂ ਲੱਗ ਜਾਂਦੀ। ਓਧਰ ਕਿਸਾਨ ਸੰਗਠਨਾਂ ਵੱਲੋਂ ਫ੍ਰੀ ਕੀਤੇ ਟੋਲ ਪਲਾਜ਼ਾ ਕਾਰਨ ਇਥੋਂ ਗੁਜ਼ਰਨ ਵਾਲੇ ਵਾਹਨ ਚਾਲਕ ਖੁਸ਼ ਦਿਖਾਈ ਦਿੱਤੇ।
ਇਹ ਵੀ ਪੜ੍ਹੋ- 5 ਸਾਲ ਲਿਵ-ਇਨ ਰਿਲੇਸ਼ਨ 'ਚ ਰਹਿਣ ਤੋਂ ਬਾਅਦ ਵਿਆਹ ਤੋਂ ਮੁੱਕਰਿਆ ਨੌਜਵਾਨ, ਔਰਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e