ਲਾਡੋਵਾਲ ਟੋਲ ਪਲਾਜ਼ਾ ਵੱਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Monday, Sep 30, 2024 - 01:50 PM (IST)
ਲੁਧਿਆਣਾ (ਅਨਿਲ): ਸ਼ਹੀਦ ਭਗਤ ਸਿੰਘ ਮਿੰਨੀ ਟ੍ਰਾਂਸਪੋਰਟ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲਾਡੋਵਾਲ ਟੋਲ ਪਲਾਜ਼ਾ 'ਤੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਸੀ। ਪਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੈਸ਼ਨਲ ਹਾਈਵੇਅ ਜਾਮ ਹੋਣ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਵੱਡੀ ਗਿਣਤੀ ਵਿਚ ਪੁਲਸ ਫ਼ੋਰਸ ਤਾਇਨਾਤ ਕਰ ਦਿੱਤੀ ਗਈ। ਯੂਨੀਅਨ ਦੇ ਮੈਂਬਰਾਂ ਨੂੰ ਟੋਲ ਪਲਾਜ਼ਾ ਵੱਲ ਵਧਣ ਤੋਂ ਰੋਕ ਲਿਆ ਗਿਆ। ਇਸ ਮਗਰੋਂ ਲਾਡੋਵਾਲ ਤੋਂ ਨੂਰਪੁਰ ਜੀਟੀ ਰੋਡ 'ਤੇ ਪੁਲਸ ਅਧਿਕਾਰੀਆਂ ਨੇ ਯੂਨੀਅਨ ਦੇ ਮੈਂਬਰਾਂ ਨੂੰ ਰੋਕ ਲਿਆ, ਜਿਸ ਮਗਰੋਂ ਯੂਨੀਅਨ ਮੈਂਬਰਾਂ ਨੇ ਉੱਥੇ ਹੀ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੀ ਮੀਟਿੰਗ 'ਚ ਨਹੀਂ ਪਹੁੰਚੇ ਸੁਨੀਲ ਜਾਖੜ, ਵਿਜੇ ਰੁਪਾਣੀ ਨੇ ਦਿੱਤਾ ਵੱਡਾ ਬਿਆਨ
ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਯੂਨੀਅਨ ਜੁਗਾੜੂ ਵਾਹਨਾਂ 'ਤੇ ਰੋਕ ਲਗਾਉਣ ਦੀ ਮੰਗ ਕਰ ਰਹੀ ਹੈ। ਪਰ ਸਰਕਾਰ ਵੱਲੋਂ ਜੁਗਾੜੂ ਵਾਹਨਾਂ ਨੂੰ ਅੱਜ ਤਕ ਬੰਦ ਨਹੀਂ ਕਰਵਾਇਆ ਗਿਆ, ਜਿਸ ਕਾਰਨ ਮਿੰਨੀ ਟ੍ਰਾਸਪੋਰਟ ਯੂਨੀਅਨ ਨਾਲ ਜੁੜੇ ਸਾਰੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜਿਹੜੇ ਵਾਹਨ ਚਲਾਉਂਦੇ ਹਨ, ਉਸ ਦਾ ਟੈਕਸ ਹਰ ਸਾਲ ਸਰਕਾਰ ਨੂੰ ਜਾਂਦਾ ਹੈ। ਪਰ ਜੁਗਾੜੂ ਵਾਹਨਾਂ ਕਾਰਨ ਉਨ੍ਹਾਂ ਦੇ ਕੰਮ ਪੂਰੀ ਤਰ੍ਹਾਂ ਠੱਪ ਹੋ ਚੁੱਕੇ ਹਨ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਛੇਤੀ ਤੋਂ ਛੇਤੀ ਜੁਗਾੜੂ ਵਾਹਨਾਂ 'ਤੇ ਰੋਕ ਨਾ ਲਗਾਈ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਦਿਆਂ ਪੰਜਾਬ ਦੇ ਸਾਰੇ ਹਾਈਵੇਅ ਬੰਦ ਕਰ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
ਇਸ ਮੌਕੇ ਯੂਨੀਅਨ ਨਾਲ ਗੱਲਬਾਤ ਕਰਨ ਲਈ ਮੌਕੇ 'ਤੇ ਡੀ.ਸੀ.ਪੀ. ਇਨਵੈਸਟੀਗੇਸ਼ਨ ਸ਼ੁਭਮ ਅੱਗਰਵਾਲ, ਏ.ਡੀ.ਸੀ.ਪੀ. ਰਮਨਦੀਪ ਸਿੰਘ ਭੁੱਲਰ, ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ, ਏ.ਸੀ.ਪੀ. ਵੈਸਟ ਗੁਰਦੇਵ ਸਿੰਘ, ਏ.ਸੀ.ਪੀ. ਨਾਰਥ ਦਵਿੰਦਰ ਚੌਧਰੀ, ਥਾਣਾ ਲਾਡੋਵਾਲ ਮੁਖੀ ਹਰਪ੍ਰੀਤ ਸਿੰਘ ਦੇਹਲ ਸਮੇਤ ਤਕਰੀਬਨ 15 ਥਾਣਿਆਂ ਦੀ ਪੁਲਸ ਮੌਕੇ 'ਤੇ ਪਹੁੰਚੀ। ਇਸ ਮਗਰੋਂ ਅਧਿਕਾਰੀਆਂ ਨੇ ਯੂਨੀਅਨ ਨੂੰ ਸਬੰਧਤ ਵਿਭਾਗ ਨਾਲ ਮੀਟਿੰਗ ਕਰਵਾਉਣ ਬਾਰੇ ਗੱਲਬਾਤ ਕੀਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8