ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਅੱਜ ਵੀ ਜਾਰੀ! ਪੱਕੇ ਤੌਰ 'ਤੇ ਤਾਲੇ ਲਾਉਣ ਦੀ ਚੇਤਾਵਨੀ

Sunday, Jun 23, 2024 - 03:52 PM (IST)

ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਅੱਜ ਵੀ ਫ਼ਰੀ ਰਿਹਾ। ਟੋਲ ਪਲਾਜ਼ਾ 'ਤੇ ਪਿਛਲੇ 8 ਦਿਨਾਂ ਤੋਂ ਟੋਲ ਰੇਟ ਵਿਚ ਕੀਤੇ ਗਏ ਵਾਧੇ ਨੂੰ ਘਟਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। 

PunjabKesari

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਤੋਂ ਅੱਜ ਵੀ ਵਾਹਨਾਂ ਨੂੰ ਬਿਨਾ ਟੋਲ ਦੇ ਕੱਢਿਆ ਜਾ ਰਿਹਾ ਹੈ। ਜਦੋਂ ਤਕ ਨੈਸ਼ਨਲ ਹਾਈਵੇ ਅਥਾਰਟੀ ਸਾਡੀਆਂ ਮੰਗਾਂ ਨੂੰ ਨਹੀਂ ਮੰਨਦੀ, ਉਦੋਂ ਤਕ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਪੱਕੇ ਤਾਲੇ ਲਾਉਣ ਦੀ ਦੇ ਚੁੱਕੇ ਹਨ ਚੇਤਾਵਨੀ

ਧਰਨੇ ਦੌਰਾਨ ਕਿਸਾਨ ਲਾਡੋਵਾਲ ਟੋਲ ਪਲਾਜ਼ਾ ਪੱਕੇ ਤੌਰ 'ਤੇ ਬੰਦ ਕਰਨ ਦੀ ਚੇਤਾਵਨੀ ਵੀ ਦੇ ਚੁੱਕੇ ਹਨ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ 30 ਜੂਨ ਤਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 30 ਜੂਨ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਸੰਗਠਨ ਟੋਲ ਪਲਾਜ਼ਾ 'ਤੇ ਰਲ਼ ਕੇ ਵੱਡਾ ਇਕੱਢ ਕਰਨਗੇ। ਇਸ ਮਗਰੋਂ ਟੋਲ ਪਲਾਜ਼ਾ ਨੂੰ ਪੱਕੇ ਤੌਰ 'ਤੇ ਬੰਦ ਕਰਵਾ ਕੇ ਤਾਲੇ ਲਗਾ ਦੇਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anuradha

Content Editor

Related News