ਗੈਂਗਸਟਰ ਨੂੰ ਪਨਾਹ ਦੇਣ ਵਾਲੀ ਔਰਤ ਗ੍ਰਿਫਤਾਰ

07/22/2017 6:10:46 AM

ਬਟਾਲਾ  (ਸੈਂਡੀ) – ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਇਕ ਗੈਂਗਸਟਰ ਨੂੰ ਪਨਾਹ ਦੇਣ ਵਾਲੀ ਔਰਤ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ. ਕੁਲਵੰਤ ਸਿੰਘ ਅਤੇ ਐਡੀਸ਼ਨਲ ਐੱਸ. ਐੱਚ. ਓ. ਰਾਮ ਸਿੰਘ ਨੇ ਦੱਸਿਆ ਕਿ ਵੱਖ-ਵੱਖ ਕੇਸਾਂ 'ਚ ਹੁਸ਼ਿਆਰਪੁਰ ਜੇਲ 'ਚ ਬੰਦ ਕੈਦੀ ਹਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮਹਿਮੇਚੱਕ, ਜਿਸ ਨੂੰ 12-06-2017 ਨੂੰ ਬਟਾਲਾ ਵਿਖੇ ਪੇਸ਼ੀ ਲਈ ਲਿਆਂਦਾ ਗਿਆ ਸੀ। ਇਸ ਨੂੰ ਕੁਝ ਅਣਪਛਾਤੇ ਵਿਅਕਤੀ ਪਿਸਤੌਲ ਦੀ ਨੋਕ 'ਤੇ ਭਜਾ ਕੇ ਲੈ ਗਏ ਸਨ, ਜਿਸ ਨੂੰ ਮਨਦੀਪ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਸ਼ੇਖੂਵਾੜੀ ਨੇ ਆਪਣੇ ਘਰ 'ਚ ਪਨਾਹ ਦਿੱਤੀ ਸੀ।
ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਔਰਤ ਦੇ ਗੈਂਗਸਟਰ ਨਾਲ ਨਾਜਾਇਜ਼ ਸੰਬੰਧ ਸਨ, ਜਿਸ ਨੂੰ ਅੱਜ ਖਾਸ ਮੁਖਬਰ ਦੀ ਇਤਲਾਹ 'ਤੇ ਗ੍ਰਿਫਤਾਰ ਕਰਕੇ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।