ਸ਼ਰਾਬੀ ਪਤੀ ਤੋਂ ਦੁਖੀ ਹੋ ਕੇ ਪਤਨੀ ਨੇ ਲਿਆ ਫਾਹਾ

Sunday, Dec 03, 2017 - 08:12 AM (IST)

ਸ਼ਰਾਬੀ ਪਤੀ ਤੋਂ ਦੁਖੀ ਹੋ ਕੇ ਪਤਨੀ ਨੇ ਲਿਆ ਫਾਹਾ

ਦੇਵੀਗੜ੍ਹ  (ਭੁਪਿੰਦਰ) - ਕਸਬਾ ਦੇਵੀਗੜ੍ਹ ਦੀ ਜਗਜੀਤ ਕਾਲੋਨੀ ਦੀ ਵਸਨੀਕ ਹਰਜੀਤ ਕੌਰ (28) ਪਤਨੀ ਦਲਜੀਤ ਸਿੰਘ ਨੇ ਬੀਤੀ ਰਾਤ ਨੂੰ ਆਪਣੇ ਸ਼ਰਾਬੀ ਪਤੀ ਤੋਂ ਦੁਖੀ ਹੋ ਕੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲਸ ਨੇ ਮ੍ਰਿਤਕ ਦੇ ਮਾਪਿਆਂ ਦੇ ਬਿਆਨਾਂ ਦੇ ਆਧਾਰ 'ਤੇ ਪਤੀ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਹਰਜੀਤ ਕੌਰ ਪੁਤਰੀ ਧੰਨਾ ਸਿੰਘ ਵਾਸੀ ਨੇੜੇ ਗੁਰਦੁਆਰਾ ਨਾਨਕਸਰ ਜੌੜੀਆਂ ਸੜਕਾਂ, ਜਿਸ ਦਾ 10 ਸਾਲ ਪਹਿਲਾਂ ਕਸਬਾ ਦੇਵੀਗੜ੍ਹ ਨੇੜਲੀ ਜਗਜੀਤ ਕਾਲੋਨੀ ਵਸਨੀਕ ਦਲਜੀਤ ਸਿੰਘ ਪੁੱਤਰ ਪੂਰਨ ਸਿੰਘ ਨਾਲ ਵਿਆਹ ਹੋਇਆ ਸੀ ਅਤੇ ਇਨ੍ਹਾਂ ਦੇ 3 ਬੱਚੇ ਹਨ ਪਰ ਦਲਜੀਤ ਸਿੰਘ ਜੋ ਕਿ ਸ਼ਰਾਬ ਪੀਣ ਦਾ ਆਦੀ ਹੋਣ ਕਾਰਨ ਪਤਨੀ ਨਾਲ ਲੜਦਾ ਰਹਿੰਦਾ ਸੀ। ਹਰਜੀਤ ਕੌਰ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਦਲਜੀਤ ਦੀਆਂ ਹਰਕਤਾਂ ਕਾਰਨ ਉਨ੍ਹਾਂ ਨੇ ਕਈ ਵਾਰ ਪੰਚਾਇਤੀ ਤੌਰ 'ਤੇ ਦਖਲ ਦੇ ਕੇ ਆਪਣੀ ਲੜਕੀ ਦਾ ਘਰ ਵਸਦਾ ਦੇਖਣ ਲਈ ਲੜਕੀ ਨੂੰ ਸਹੁਰੇ ਘਰ ਰੱਖਣ ਦੀ ਕੋਸ਼ਿਸ਼ ਕੀਤੀ ਪਰ ਬੀਤੀ ਰਾਤ 11 ਵਜੇ ਹਰਜੀਤ ਕੌਰ ਨੇ ਸ਼ਰਾਬੀ ਪਤੀ ਤੋਂ ਦੁਖੀ ਹੋ ਕੇ ਪੱਖੇ ਨਾਲ ਲਟਕ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਮਾਪਿਆਂ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਮਾਂ ਨੂੰ ਮੋਬਾਇਲ 'ਤੇ ਇਹ ਕਿਹਾ ਕਿ ਮੈਂ ਆਪਣੇ ਸ਼ਰਾਬੀ ਪਤੀ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਜਾ ਰਹੀ ਹਾਂ।
ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਜੁਲਕਾਂ ਦੀ ਪੁਲਸ ਸਹਾਇਕ ਥਾਣੇਦਾਰ ਸੋਹਣ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਗਏ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਪਟਿਆਲੇ ਭੇਜ ਦਿੱਤਾ ਅਤੇ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਗੁਰਦੁਆਰਾ ਨਾਨਕਸਰ ਕਾਲੋਨੀ ਜੌੜੀਆਂ ਸੜਕਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਪਤੀ ਖਿਲਾਫ ਧਾਰਾ 306 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News