ਲੇਡੀ ਕਾਂਸਟੇਬਲ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਖਿਲਾਫ਼ ਕੇਸ ਦਰਜ

10/01/2017 6:19:21 PM

ਬਟਾਲਾ (ਸੈਂਡੀ) - ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਵੱਲੋਂ ਇਕ ਲੇਡੀ ਕਾਂਸਟੇਬਲ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਅਨੀਤਾ ਕੁਮਾਰੀ ਨੇ ਦੱਸਿਆ ਕਿ ਲੇਡੀ ਕਾਂਸਟੇਬਲ ਰਾਜਬੀਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਬਹਾਦੁਰ ਹੂਸ਼ੈਨ, ਜੋ ਥਾਣਾ ਕਿਲਾ ਲਾਲ ਸਿੰਘ ਵਿਖੇ ਡਿਊਟੀ ਕਰਦੀ ਹੈ ਅਤੇ ਬੀਤੇ ਕੱਲ ਆਪਣੀ ਮੋਪਡ 'ਤੇ ਸਵਾਰ ਹੋ ਕਿ ਡਿਊਟੀ ਤੋਂ ਘਰ ਜਾ ਰਹੀ ਸੀ, ਕਿ ਰਸਤੇ 'ਚ ਯੁੱਧਵੀਰ ਸਿੰਘ ਨਾਂ ਦਾ ਵਿਅਕਤੀ ਬੁਲੇਟ ਮੋਟਰਸਾਈਕਲ 'ਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਲੱਗਾ ਅਤੇ ਜਦ ਕਾਂਸਟੇਬਲ ਨੇ ਉਸ ਦਾ ਵਿਰੋਧ ਕੀਤਾ ਤਾਂ ਉਕਤ ਵਿਅਕਤੀ ਉਸ ਨੂੰ ਧਮਕੀਆਂ ਦੇਣ ਲੱਗਾ। ਐੱਸ. ਆਈ. ਨੇ ਦੱਸਿਆ ਕਿ ਕਾਂਸਟੇਬਲ ਦੇ ਬਿਆਨਾਂ 'ਤੇ ਉਕਤ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।