200 ਨਸ਼ੀਲੀਆਂ ਗੋਲੀਆਂ ਤੇ 2 ਮੋਬਾਇਲਾਂ ਸਣੇ ਮਹਿਲਾ ਤਸਕਰ ਕਾਬੂ

Monday, Jan 23, 2023 - 02:55 PM (IST)

200 ਨਸ਼ੀਲੀਆਂ ਗੋਲੀਆਂ ਤੇ 2 ਮੋਬਾਇਲਾਂ ਸਣੇ ਮਹਿਲਾ ਤਸਕਰ ਕਾਬੂ

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਇਕ ਮਹਿਲਾ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਅਤੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਹਨ। ਥਾਣਾ ਦਾਖਾ ਦੇ ਮੁਖੀ ਇੰਸ. ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਏ. ਐੱਸ. ਆਈ. ਰਮੇਸ਼ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਤਲਵੰਡੀ ਨੌਅਬਾਦ, ਜੋ ਕਿ ਨਸ਼ੀਲੀਆਂ ਗੋਲੀਆਂ ਵੇਚਣ ਦਾ ਗੋਰਖਧੰਦਾ ਕਰਦੀ ਹੈ।

ਉਹ ਆਪਣੇ ਪਿੰਡ ਤੋਂ ਬਲੀਪੁਰ ਖੁਰਦ ਨੂੰ ਪੈਦਲ ਨਸ਼ੀਲੀਆਂ ਗੋਲੀਆਂ ਵੇਚਣ ਆ ਰਹੀ ਹੈ। ਸੂਚਨਾ ਦੇ ਆਧਾਰ ’ਤੇ ਸਬ-ਇੰਸਪੈਕਟਰ ਸ਼ਰਨਜੀਤ ਸਿੰਘ ਨੇ ਵਿਸ਼ੇਸ਼ ਨਾਕਾਬੰਦੀ ਕਰ ਕੇ ਉਸ ਨੂੰ ਕਾਬੂ ਕਰ ਲਿਆ, ਜਿਸ ਕੋਲੋਂ 200 ਨਸ਼ੀਲੀਆਂ ਗੋਲੀਆਂ ਅਤੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਹਨ। ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 


author

Babita

Content Editor

Related News