ਆਬਕਾਰੀ ਮਹਿਕਮੇ ਨੇ ਲੁਧਿਆਣਾ ਦੇ ਪਿੰਡਾਂ ਤੋਂ 1.30 ਲੱਖ ਲੀਟਰ ਲਾਹਣ ਫੜ੍ਹ ਕੀਤੀ ਨਸ਼ਟ

Thursday, Nov 19, 2020 - 04:26 PM (IST)

ਆਬਕਾਰੀ ਮਹਿਕਮੇ ਨੇ ਲੁਧਿਆਣਾ ਦੇ ਪਿੰਡਾਂ ਤੋਂ 1.30 ਲੱਖ ਲੀਟਰ ਲਾਹਣ ਫੜ੍ਹ ਕੀਤੀ ਨਸ਼ਟ

ਚੰਡੀਗੜ੍ਹ/ਲੁਧਿਆਣਾ : ਆਬਕਾਰੀ ਮਹਿਕਮੇ ਵੱਲੋਂ ਸੂਬੇ 'ਚ ਗੈਰ ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨ ਲਈ ਆਪਰੇਸ਼ਨ ਰੈਡ ਰੋਜ਼ ਤਹਿਤ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਤਲੁਜ ਦਰਿਆ ਨਾਲ ਲੱਗਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ਵਿਖੇ ਛਾਪਾ ਮਾਰਿਆ ਗਿਆ। ਇਹ ਕਾਰਵਾਈ ਆਬਕਾਰੀ ਤੇ ਸਥਾਨਕ ਪੁਲਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। 
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਆਬਕਾਰੀ ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ 1.30 ਲੱਖ ਲੀਟਰ ਲਾਹਨ ਫੜ੍ਹੀ ਗਈ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਤਰਪਾਲਾਂ, 2 ਡਰੰਮ, ਇਕ ਪਾਈਪ ਤੇ ਇਕ ਚਾਲੂ ਭੱਠੀ ਵੀ ਜ਼ਬਤ ਕੀਤੀ ਗਈ। ਮਹਿਕਮੇ ਵੱਲੋਂ ਅਧਿਕਾਰਤ ਪੁਲਸ ਥਾਣੇ 'ਚ ਕੇਸ ਵੀ ਦਰਜ ਕਰਵਾ ਦਿੱਤਾ ਗਿਆ।
 ਗੈਰ ਸਮਾਜੀ ਤੱਤਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਬੁਲਾਰੇ ਨੇ ਮਹਿਕਮੇ ਵੱਲੋਂ ਅਜਿਹੇ ਤੱਤਾਂ ਨੂੰ ਠੱਲ੍ਹ ਪਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ, ਸ਼ਰਾਬ ਦੀ ਤਸਕਰੀ ਆਦਿ ਦੇ ਮਾਮਲੇ 'ਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ।


author

Babita

Content Editor

Related News