ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਲਹਿੰਬਰ ਹੁਸੈਨਪੁਰੀ

06/04/2021 10:56:08 PM

ਚੰਡੀਗੜ੍ਹ (ਹਰਪ੍ਰੀਤ ਸਿੰਘ)- ਪਿਛਲੇ ਕਈ ਦਿਨਾਂ ਤੋਂ ਵਿਵਾਦਾਂ 'ਚ ਲਹਿੰਬਰ ਹੁਸੈਨਪੁਰੀ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਅੱਗੇ ਪੇਸ਼ ਹੋਏ ਮਹਿਲਾ ਕਮਿਸ਼ਨ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ, ਉਸਦੇ ਨਾਲ ਉਸਦੀ ਪਤਨੀ ਨੂੰ ਵੀ ਬੁਲਾਇਆ ਗਿਆ ਸੀ ਪਰ ਉਸਦੀ ਪਤਨੀ ਅੱਜ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਈ। ਲਹਿੰਬਰ ਹੁਸੈਨਪੁਰੀ ਵਲੋਂ ਆਪਣੀ ਸਟੇਟਮੇਂਟ ਦਰਜ ਕਰਵਾ ਦਿੱਤੀ ਗਈ ਹੈ ਜਦਕਿ ਉਸਦੇ ਘਰ ਵਾਲਿਆਂ ਵਲੋਂ ਉਸਦੀ ਪਤਨੀ ਦੀ ਸਟੇਟਮੇਂਟ ਅਜੇ ਦਰਜ ਹੋਣੀ ਬਾਕੀ ਹੈ। 

ਇਹ ਖ਼ਬਰ ਪੜ੍ਹੋ- ਆਸਟਰੇਲੀਆ ਨੇ ਕੁਵੈਤ ਨੂੰ 3-0 ਨਾਲ ਹਰਾਇਆ, UAE ਦੀ ਵੱਡੀ ਜਿੱਤ


ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਅਜਿਹਾ ਨਹੀਂ ਹੈ ਕਿ ਹਮੇਸ਼ਾ ਔਰਤ ਸਹੀ ਹੋਵੇ ਅਤੇ ਪੁਰਸ਼ ਹੀ ਗਲਤ ਹੋਵੇ, ਜਦੋਂ ਤੱਕ ਇਹ ਕਮਿਸ਼ਨ ਹੈ ਉਦੋਂ ਤੱਕ ਹਰ ਕਿਸੇ ਨੂੰ ਇੰਸਾਫ ਮਿਲੇਗਾ। ਭਾਵੇਂ ਉਹ ਔਰਤ ਹੋਵੇ ਜਾਂ ਫਿਰ ਪੁਰਸ਼ ਹੋਵੇ। ਇਸਦੇ ਨਾਲ ਹੀ ਉਨ੍ਹਾਂ ਨੇ ਮੀਡੀਆ 'ਤੇ ਗੱਲਬਾਤ ਕਰਦੇ ਕਿਹਾ ਕਿ ਬਿਨਾਂ ਚਿਹਰਾ ਬਲਰ ਕੀਤੇ ਹੋਏ ਅਜਿਹੀਆਂ ਖ਼ਬਰਾਂ ਨਹੀਂ ਚਲਾਉਣੀ ਚਾਹੀਦੀਆਂ, ਜਿਸ ਨਾਲ ਆਉਣ ਵਾਲੇ ਭਵਿੱਖ 'ਚ ਕਿਸੇ ਦਾ ਵੀ ਕੋਈ ਨੁਕਸਾਨ ਹੋਵੇ। ਹੁਣ ਦੇਖਣਾ ਹੋਵੇਗਾ ਕਿ ਜਦੋਂ ਲਹਿੰਬਰ ਹੁਸੈਨਪੁਰੀ ਦੀ ਪਤਨੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਵੇਗੀ ਉਦੋਂ ਇਸ ਦੇ ਉਪਰ ਕੀ ਫੈਸਲਾ ਲਿਆ ਜਾਵੇਗਾ। 

ਇਹ ਖ਼ਬਰ ਪੜ੍ਹੋ- ਡਿਵੀਲੀਅਰਸ ਦਾ ਬਹੁਤ ਵੱਡਾ ਫੈਨ ਹੈ ਇਹ ਪਾਕਿ ਖਿਡਾਰੀ, ਕਿਹਾ- ਚਾਹੁੰਦਾ ਹਾਂ ਉਹ PSL ਖੇਡੇ


ਦੱਸ ਦਈਏ ਕਿ ਲਹਿੰਬਰ ਹੁਸੈਨਪੁਰੀ ਇਨ੍ਹੀਂ ਦਿਨੀਂ ਘਰੇਲੂ ਵਿਵਾਦ ਕਾਰਨ ਚਰਚਾ ’ਚ ਹਨ। ਲਹਿੰਬਰ ਹੁਸੈਨਪੁਰੀ ’ਤੇ ਪਤਨੀ ਤੇ ਬੱਚਿਆਂ ਨੇ ਕੁੱਟਮਾਰ ਕਰਨ ਦੇ ਨਾਲ ਹੋਰ ਕਈ ਵੱਡੇ ਇਲਜ਼ਾਮ ਲਗਾਏ ਹਨ। ਇਸ ਵਿਵਾਦ ’ਤੇ ਜਿਥੇ ਲਹਿੰਬਰ ਹੁਸੈਨਪੁਰੀ, ਉਨ੍ਹਾਂ ਦੀ ਪਤਨੀ ਅਤੇ ਸਾਲੀ ਦਾ ਪੱਖ ਸਾਹਮਣੇ ਆ ਚੁੱਕਾ ਹੈ, ਉਥੇ ਹੁਣ ਲਹਿੰਬਰ ਹੁਸੈਨਪੁਰੀ ਦੀ ਧੀ ਨੇ ਵੀ ਪਿਤਾ ’ਤੇ ਗੰਭੀਰ ਦੋਸ਼ ਲਗਾਏ ਹਨ। ਲਹਿੰਬਰ ਹੁਸੈਨਪੁਰੀ ਦੀ ਧੀ ਨੇ ਕਿਹਾ ਕਿ ਉਹ ਬਚਪਨ ਤੋਂ ਹੀ ਆਪਣੇ ਪਿਤਾ ਨੂੰ ਦੇਖ ਰਹੇ ਹਨ। ਉਨ੍ਹਾਂ ਦੇ ਫੋਨ ’ਤੇ ਕਈ ਔਰਤਾਂ ਨਾਲ ਚੈਟ ਹੈ, ਜੋ ਉਸ ਨੇ ਪੜ੍ਹੀ ਹੈ। ਜਦੋਂ ਲਹਿੰਬਰ ਦੀ ਧੀ ਕੋਲੋਂ ਇਹ ਪੁੱਛਿਆ ਗਿਆ ਕਿ ਉਨ੍ਹਾਂ ਨੇ ਇਸ ਸਬੰਧੀ ਕਿਸੇ ਨਾਲ ਗੱਲ ਕਿਉਂ ਨਹੀਂ ਕੀਤੀ ਤਾਂ ਉਸ ਨੇ ਕਿਹਾ ਕਿ ਰਿਸ਼ਤੇਦਾਰਾਂ ਨਾਲ ਮਿਲ ਕੇ ਕਈ ਵਾਰ ਉਹ ਬੈਠ ਕੇ ਗੱਲ ਕਰ ਚੁੱਕੇ ਹਨ ਪਰ ਉਹ ਘਰ ਦਾ ਮਸਲਾ ਘਰ ’ਚ ਹੱਲ ਕਰਕੇ ਚਲੇ ਜਾਂਦੇ ਹਨ ਅਤੇ ਬਾਅਦ ’ਚ ਮੁੜ ਉਹੀ ਚੀਜ਼ਾਂ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News