ਬਸਤੀ ਦਾਨਿਸ਼ਮੰਦਾਂ ’ਚ ਗੁੰਡਾਗਰਦੀ ਕਰਨ ਵਾਲਾ ਸੂਬਾ ਲਾਹੌਰੀਆ ਪੁਲਸ ਨੇ ਕੀਤਾ ਕਾਬੂ

Wednesday, Dec 31, 2025 - 07:38 AM (IST)

ਬਸਤੀ ਦਾਨਿਸ਼ਮੰਦਾਂ ’ਚ ਗੁੰਡਾਗਰਦੀ ਕਰਨ ਵਾਲਾ ਸੂਬਾ ਲਾਹੌਰੀਆ ਪੁਲਸ ਨੇ ਕੀਤਾ ਕਾਬੂ

ਜਲੰਧਰ (ਕੁੰਦਨ/ਪੰਕਜ) : ਕੁਝ ਦਿਨ ਪਹਿਲਾਂ ਰੇਖਾ ਪਤਨੀ ਵਿਨੈ ਵਾਸੀ ਮਕਾਨ ਨੰਬਰ 179 ਗਲੀ ਨੰਬਰ-3 ਸ਼ਿਵਾਜੀ ਨਗਰ ਬਸਤੀ ਦਾਨਿਸ਼ਮੰਦਾਂ ਦੇ ਘਰ ’ਤੇ ਸਾਥੀਆਂ ਸਮੇਤ ਹਮਲਾ ਕਰ ਕੇ ਇਲਾਕੇ ਵਿਚ ਦਹਿਸ਼ਤ ਫੈਲਾਉਣ ਵਾਲੇ ਫ਼ਰਾਰ ਚੱਲ ਰਹੇ ਮੁਲਜ਼ਮਾਂ ਵਿਚੋਂ ਇੱਕ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗੌਰਤਲਬ ਹੈ ਕਿ ਇਸ ਮਾਮਲੇ ਵਿਚ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਟੈਂਡਰ ਘੁਟਾਲਾ ਮਾਮਲੇ 'ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇੰਪਰੂਵਮੈਂਟ ਟਰੱਸਟ ਦੇ 7 ਇੰਜੀਨੀਅਰ ਸਸਪੈਂਡ

ਏ. ਡੀ. ਸੀ. ਪੀ. ਸਿਟੀ-2 ਹਰਿੰਦਰ ਸਿੰਘ ਗਿੱਲ ਤੇ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇੰਦੂ ਲਾਹੌਰੀਆ, ਲਵਲੀ ਗਾਖਲਾ, ਮਨਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਹੱਥਾਂ ਵਿਚ ਤੇਜ਼ਧਾਰ ਹਥਿਆਰ ਲੈ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਰੇਖਾ ਦੇ ਘਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਥਾਣਾ 5 ਵਿਚ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ। ਇਸ ਕੇਸ ਵਿਚ ਥਾਣਾ 5 ਦੇ ਇੰਸਪੈਕਟਰ ਯਾਦਵਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਬਣਾਈਆਂ ਗਈਆਂ ਖ਼ਾਸ ਟੀਮਾਂ ਨੇ ਇਕ ਮੁਲਜ਼ਮ ਸਰਵਣ ਉਰਫ਼ ਸੂਬਾ ਲਾਹੌਰੀਆ ਪੁੱਤਰ ਸਾਦਾ ਰਾਮ ਵਾਸੀ ਗਲੀ ਨੰਬਰ 3 ਸ਼ਿਵਾਜੀ ਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 1 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਹੋਰ ਮੁਲਜ਼ਮ ਆਪਣੇ ਘਰਾਂ ਤੋਂ ਫ਼ਰਾਰ ਹਨ ਪਰ ਕਾਨੂੰਨ ਤੋਂ ਨਹੀਂ ਬਚ ਸਕਣਗੇ।

ਇਹ ਵੀ ਪੜ੍ਹੋ: 1 ਜਨਵਰੀ ਤੋਂ ਲਾਗੂ ਹੋਵੇਗਾ 8th Pay Commission! ਮੁਲਾਜ਼ਮਾਂ ਦੀ ਸੈਲਰੀ 'ਤੇ ਕਿੰਨਾ ਪਵੇਗਾ ਅਸਰ

ਏ. ਡੀ. ਸੀ. ਪੀ. ਹਰਿੰਦਰ ਸਿੰਘ ਗਿੱਲ ਨੇ ਵੈਸਟ ਹਲਕੇ ਵਿਚ ਬਦਮਾਸ਼ੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ਵਿਚ ਹਰ ਹਾਲਤ ਵਿਚ ਕਾਨੂੰਨ-ਵਿਵਸਥਾ ਕਾਇਮ ਰੱਖੀ ਜਾਵੇਗੀ। ਅਪਰਾਧ ਕਰਨ ਵਾਲਾ ਕੋਈ ਵੀ ਹੋਵੇ ਭਾਵੇਂ ਕਿਸੇ ਨੇਤਾ ਦੀ ਸਿਫ਼ਾਰਸ਼ ਹੀ ਕਿਉਂ ਨਾ ਹੋਵੇ, ਕਿਸੇ ਦੀ ਨਹੀਂ ਸੁਣੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਪੁਲਸ ’ਤੇ ਭਰੋਸਾ ਰੱਖਣ ਦੀ ਅਪੀਲ ਕੀਤੀ। ਪੁਲਸ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਬਚਨਬੱਧ ਹੈ।


author

Sandeep Kumar

Content Editor

Related News