ਲੱਖਾ ਸਿਧਾਣਾ ਦੀ ਅਗਵਾਈ ਹੇਠ ਜੈਤੋ ''ਚ ਕੱਢਿਆ ਕੈਂਡਲ ਮਾਰਚ

05/26/2019 12:01:01 PM

ਜੈਤੋ (ਵਿਪਨ) - ਫਰੀਦਕੋਟ ਵਿਖੇ ਕੁਝ ਦਿਨ ਪਹਿਲਾਂ ਪੁਲਸ ਵਲੋਂ ਜਸਪਾਲ ਸਿੰਘ ਨਾਮਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਖੁਰਦ-ਬੁਰਦ ਕਰ ਦਿੱਤੀ ਗਈ ਸੀ, ਜਿਸ ਨੂੰ ਇਨਸਾਫ ਦਿਵਾਉਣ ਲਈ ਅੱਜ ਵੱਡੀ ਗਿਣਤੀ 'ਚ ਲੋਕਾਂ ਵਲੋਂ ਕੈਂਡਲ ਮਾਰਚ ਕੱਢਿਆ ਗਿਆ। ਜਾਣਕਾਰੀ ਅਨੁਸਾਰ ਇਹ ਕੈਂਡਲ ਮਾਰਚ ਇਥੋਂ ਦੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸਾਰੇ ਬਾਜ਼ਾਰਾਂ 'ਚੋਂ ਕੱਢਿਆ ਗਿਆ, ਜਿਸ ਦੀ ਅਗਵਾਈ ਸਮਾਜ ਸੇਵੀ ਲੱਖਾ ਸਿਧਾਣਾ ਵਲੋਂ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਐੱਸ.ਐੱਸ.ਪੀ. ਦਫਤਰ ਅੱਗੇ ਪੀੜਤ ਦੇ ਪਰਿਵਾਰ ਵਲੋਂ ਧਰਨਾ ਲਗਾਉਣ ਦੇ ਬਾਵਜੂਦ ਅਜੇ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਇਸ ਮੌਕੇ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਕਤ ਪਰਿਵਾਰ ਨੂੰ ਇਨਸਾਫ ਨਾ ਮਿਲਿਆ ਤਾਂ ਉਨ੍ਹਾਂ ਵਲੋਂ 29 ਮਈ ਨੂੰ ਫਰੀਦਕੋਟ ਵਿਖੇ ਪਹੁੰਚ ਕੇ ਰੋਡ ਜਾਮ ਕੀਤਾ ਜਾਵੇਗਾ, ਜੋ ਇਨਸਾਫ ਮਿਲਣ ਤੋਂ ਬਾਅਦ ਹੀ ਚੁੱਕਿਆ ਜਾਵੇਗਾ।


rajwinder kaur

Content Editor

Related News