ਲੱਖਾ ਸਿਧਾਣਾ ਨੇ ਦਿੱਤੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ!

06/04/2021 10:02:32 PM

ਬਠਿੰਡਾ (ਸੁਖਵਿੰਦਰ) : ਖੇਤੀ ਕਾਨੂੰਨ ਵਿਰੋਧੀ ਅੰਦੋਲਨ ਵਿਚ ਸ਼ਾਮਲ ਅਤੇ ਦਿੱਲੀ ਪੁਲਸ ਵਲੋਂ 26 ਜਨਵਰੀ ਨੂੰ ਹਿੰਸਾ ਦੇ ਮਾਮਲੇ ਵਿਚ ਨਾਮਜ਼ਦ ਲੱਖਾ ਸਿਧਾਣਾ ਨੇ ਪਿੰਡ ਕੋਟਸ਼ਮੀਰ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲੋਕਾਂ ਅਤੇ ਪੁਲਸ ਦੇ ਦਰਮਿਆਨ ਕੋਈ ਟਕਰਾਅ ਹੋਇਆ ਤਾਂ ਉਸ ਲਈ ਮੁੱਖ ਮੰਤਰੀ ਜ਼ਿੰਮੇਵਾਰ ਹੋਣਗੇ। ਕੋਟਸ਼ਮੀਰ ਵਿਚ ਆਯੋਜਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਦਿੱਲੀ ਹਿੰਸਾ ਮਾਮਲੇ ਵਿਚ ਦਿੱਲੀ ਪੁਲਸ ਨੇ 350 ਦੇ ਲਗਭਗ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਪ੍ਰੰਤੂ ਪੁਲਸ ਸਿਰਫ ਉਸ ਦੇ ਪਿੱਛੇ ਭੱਜ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਟਰਾਂਸਪੋਰਟ ਮੰਤਰੀ ਦਾ ਵੱਡਾ ਐਲਾਨ, ਜਾਰੀ ਕੀਤੇ ਇਹ ਨਵੇਂ ਹੁਕਮ

ਜਿੱਥੇ ਵੀ ਉਹ ਲੋਕਾਂ ਨੂੰ ਸੰਬੋਧਨ ਕਰਨ ਲਈ ਜਾਂਦਾ ਹੈ, ਉੱਥੇ ਪੰਜਾਬ ਪੁਲਸ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਤਾਇਨਾਤ ਕਰ ਦਿੱਤੀ ਜਾਂਦੀ ਹੈ। ਪੁੱਛਣ ’ਤੇ ਦੱਸਿਆ ਜਾਂਦਾ ਹੈ ਕਿ ਪੁਲਸ ਉਨ੍ਹਾਂ ਦੀ ਸੁਰੱਖਿਆ ਲਈ ਹੈ ਪਰ ਉਸ ਨੂੰ ਸੁਰੱਖਿਆ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਉਸ ਦੀ ਸੁਰੱਖਿਆ ਉਸ ਦੇ ਚਾਹੁੰਣ ਵਾਲੇ ਲੋਕ ਹਨ।

ਇਹ ਵੀ ਪੜ੍ਹੋ : ਤਿੰਨ ਮੈਂਬਰੀ ਕਮੇਟੀ ਨਾਲ ਗੱਲਬਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਉਕਤ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਵਿਚ ਹੀ ਉਹ ਪੰਜਾਬ ਦੇ ਹਰ ਪਿੰਡ ਵਿਚ ਜਾਕੇ ਲੋਕਾਂ ਨੂੰ ਸੰਬੋਧਨ ਕਰੇਗਾ। ਉਨ੍ਹਾਂ ਕਿਹਾ ਕਿ ਲੱਖਾ ਸਿਧਾਣਾ ਨੂੰ ਇਕ ਅਪਰਾਧੀ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸ਼ੁਰੂ ਕੀਤਾ ਗਿਆ ਅੰਦੋਲਨ ਤੇਜ਼ ਕੀਤਾ ਜਾਵੇਗਾ। ਰੱਦ ਹੋਣ ਤੱਕ ਲੜਾਈ ਜਾਰੀ ਰੱਖੀ ਜਾਵੇਗੀ। ਇਸ ਦੌਰਾਨ ਲੱਖਾ ਸਿਧਾਣਾ ਨੇ 1984 ਘੱਲੂਘਾਰੇ ਨੂੰ ਵੀ ਯਾਦ ਕਰਵਾਉਂਦੇ ਹੋਏ ਕਿਹਾ ਕਿ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਸ੍ਰੀ ਹਰਮਿੰਦਰ ਸਾਹਿਬ ’ਤੇ ਹੋਏ ਹਮਲੇ ਨੂੰ ਨਹੀਂ ਭੁੱਲ ਸਕਦੀ।

ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ਼ ਬਿਸ਼ਨੋਈ ਦੇ ਨਾਮ ’ਤੇ ਆਈ ਚਿੱਠੀ ਨੇ ਉਡਾਏ ਹੋਸ਼, ਸੱਚ ਕੁੱਝ ਹੋਰ ਹੀ ਨਿਕਲਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Gurminder Singh

Content Editor

Related News