ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈਕੋਰਟ ਦੀ ਵੱਡੀ ਕਾਰਵਾਈ

04/27/2021 6:36:07 PM

ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਪੁਲਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਨਾਲ ਅੰਨੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਏ ਕੇਸ ’ਤੇ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਨੂੰ ਨੋਟਿਸ ਜਾਰੀ ਕਰ ਕੇ 15 ਦਿਨਾਂ ਵਿਚ ਕੀਤੀ ਕਾਰਵਾਈ ਦਾ ਜਵਾਬ ਮੰਗਿਆ ਹੈ। ਸਿਰਸਾ ਨੇ ਦੱਸਿਆ ਕਿ ਅੱਜ ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਜਿਸ ਵਿਚ ਅਦਾਲਤ ਨੇ ਦਿੱਲੀ ਪੁਲਸ ਵੱਲੋਂ ਪੰਜਾਬ ਜਾ ਕੇ ਗੁਰਦੀਪ ਸਿੰਘ ਮੁੰਡੀ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਅਤੇ ਉਸ ’ਤੇ ਅੰਨਾ ਤਸ਼ੱਦਦ ਢਾਹੇ ਜਾਣ ਦਾ ਗੰਭੀਰ ਨੋਟਿਸ ਲਿਆ ਤੇ ਇਸ ’ਤੇ ਪੰਜਾਬ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਬਿਆਨਾਂ ’ਤੇ ਕੈਪਟਨ ਵਲੋਂ ਹੁਣ ਤਕ ਦਾ ਸਭ ਤੋਂ ਵੱਡਾ ਹਮਲਾ, ਦਿੱਤੀ ਚੋਣ ਲੜਨ ਦੀ ਚੁਣੌਤੀ

ਉਨ੍ਹਾਂ ਕਿਹਾ ਕਿ ਸਾਨੁੰ ਪੂਰੀ ਉਮੀਦ ਹੈ ਕਿ 15 ਦਿਨਾਂ ਮਗਰੋ ਜਵਾਬ ਦੇਣ ਤੋਂ ਪਹਿਲਾਂ ਪੰਜਾਬ ਪੁਲਸ ਦਿੱਲੀ ਪੁਲਸ ਦੀ ਉਸ ਟੀਮ ਖ਼ਿਲਾਫ਼ ਕੇਸ ਦਰਜ ਕਰੇਗੀ ਜਿਸਨੇ ਇਹ ਗੈਰ-ਕਾਨੂੰਨੀ ਕਾਰਵਾਈ ਕੀਤੀ ਹੈ। ਸਿਰਸਾ ਨੇ ਦੱਸਿਆ ਕਿ ਹਾਈ ਕੋਰਟ ਨੇ ਦਿੱਲੀ ਪੁਲਸ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਮਾਮਲੇ ਦੀ ਪੈਰਵਈ ਕਰਦਿਆਂ ਕਾਮਯਾਬੀ ਹਾਸਲ ਹੋਣ ’ਤੇ ਸੀਨੀਅਰ ਵਕੀਲ ਐਡਵੋਕੇਟ ਆਰ. ਐੱਸ. ਚੀਮਾ, ਅਰਸ਼ਦੀਪ ਸਿੰਘ ਚੀਮਾ, ਹਰਿੰਦਰ ਸਿੰਘ ਬੈਂਸ ਅਤੇ ਅਜੀਤਪਾਲ ਸਿੰਘ ਮੰਡੇਰ ਦਾ ਧੰਨਵਾਦ ਕੀਤਾ ਜੋ ਦਿੱਲੀ ਪੁਲਸ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਡੱਟ ਕੇ ਖੜ੍ਹੇ ਹਨ।

ਇਹ ਵੀ ਪੜ੍ਹੋ : ਸੂਬਾ ਸਰਕਾਰ ਦੀਆਂ ਨਵੀਂਆਂ ਪਾਬੰਦੀਆਂ, ਪੰਜਾਬ ਦੇ ਨਿੱਜੀ ਦਫ਼ਤਰਾਂ ਨੂੰ ਸਿਰਫ਼ ਘਰੋਂ ਕੰਮ ਕਰਨ ਦੇ ਹੁਕਮ

ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਿੱਲੀ ਪੁਲਸ ਦੀ ਦੋਸ਼ੀ ਟੀਮ ਵਿਚ ਸ਼ਾਮਲ ਸਾਰੇ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੇ ਉਨ੍ਹਾਂ ਨੂੰ ਜੇਲ ਭੇਜਿਆ ਜਾਣਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਦਿੱਲੀ ਪੁਲਸ ਨੇ ਜੋ ਦਹਿਸ਼ਤ ਦਾ ਨੰਗਾ ਨਾਚ ਕੀਤਾ ਹੈ, ਉਸਦਾ ਹਿਸਾਬ ਕਾਨੂੰਨੀ ਤਰੀਕੇ ਨਾਲ ਜ਼ਰੂਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਪ੍ਰਾਈਵੇਟ ਸਕੂਲ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ, ਐੱਨ. ਓ. ਸੀ. ਰੱਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News