‘ਲੱਖਾ ਸਿਧਾਣਾ’ ਦਾ ਫੇਸਬੁੱਕ ਪੇਜ ਹੋਇਆ ਬੰਦ, ਟਵਿੱਟਰ ਅਤੇ ਹੋਰ ਸੋਸ਼ਲ ਅਕਾਊਂਟ ਵੀ ਹੋਏ ਬੰਦ

02/28/2021 11:07:51 AM

ਬਠਿੰਡਾ (ਵਰਮਾ) - 26 ਜਨਵਰੀ ਨੂੰ ਗਣਤੰਤਰ ਦਿਹਾੜੇ ਦੇ ਮੌਕੇ ’ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰਦੇ ਹੋਏ ਲੱਖਾ ਸਿਧਾਣਾ ਨੇ ਦੀਪ ਸਿੱਧੂ ਨਾਲ ਮਿਲ ਕੇ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਇਆ ਸੀ, ਜਿਸ ਦੇ ਤਹਿਤ ਉਸ ਵਿਰੁੱਧ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਲੱਖਾ ਸਿਧਾਣੇ ਦੀ ਗ੍ਰਿਫ਼ਤਾਰੀ ਕਰਵਾਉਣ ਵਾਲੇ ਨੂੰ ਦਿੱਲੀ ਪੁਲਸ ਨੇ 100000 ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ, ਜਿਸ ਦੇ ਬਾਵਜੂਦ ਉਹ ਅਜੇ ਵੀ ਪੁਲਸ ਦੀ ਪਕੜ ਤੋਂ ਦੂਰ ਹੈ। ਲਿੱਖਾ ਸਿਧਾਣਾ ਦਾ ਫੇਸਬੁੱਕ ਨੇ ਉਸ ਦਾ ਖਾਤਾ ਭਾਰਤ ’ਚ ਬੰਦ ਕਰ ਦਿੱਤਾ ਹਾ, ਜੋ ਕਿ ਵਿਦੇਸ਼ ਤੋਂ ਚੱਲ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਮਿੱਟੀ ਤੋਂ ਬਿਨਾਂ ਘਰ ਦੀ ਛੱਤ 'ਤੇ ਸਬਜ਼ੀਆਂ ਦੀ ਖੇਤੀ ਕਰ ਮਿਸਾਲ ਬਣਿਆ ਗੁਰਦਾਸਪੁਰ ਦਾ ਇਹ ਆਟੋਮੋਬਾਇਲ ਇੰਜੀਨੀਅਰ

ਮਿਲ ਜਾਣਕਾਰੀ ਅਨੁਸਾਰ ਲੱਖਾ ਸਿਧਾਣਾ ਦੇ ਫੇਸਬੁੱਕ ਪੇਜ਼ ’ਤੇ ਤਿੰਨ ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ। ਸਰਕਾਰ ਅਤੇ ਕੁਝ ਲੋਕਾਂ ਵਲੋਂ ਸ਼ਿਕਾਇਤ ਕਰਨ ’ਤੇ ਫੇਸਬੁੱਕ ਨੇ ਉਸ ਦਾ ਖਾਤਾ ਭਾਰਤ ’ਚ ਬੰਦ ਕਰ ਦਿੱਤਾ ਹਾ, ਜੋ ਕਿ ਵਿਦੇਸ਼ ਤੋਂ ਚੱਲ ਰਿਹਾ ਹੈ। ਸਰਕਾਰ ਦਾ ਮੰਨਣਾ ਹੈ ਕਿ ਲੱਖਾ ਸਿਧਾਣਾ ਸੋਸ਼ਲ ਮੀਡੀਆ ਅਤੇ ਫੇਸਬੁੱਕ ਦੇ ਜ਼ਰੀਏ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ, ਇਸ ਲਈ ਸਰਕਾਰ ਨੇ ਆਪਣੇ ਫੇਸਬੁੱਕ ਅਕਾਊਂਟ ਅਤੇ ਹੋਰ ਸੋਸ਼ਲ ਨੈੱਟਵਰਕਸ ਨੂੰ ਬੰਦ ਕਰਨ ਲਈ ਇਹ ਕਦਮ ਚੁੱਕਿਆ।

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ

ਪਤਾ ਲੱਗਾ ਹੈ ਕਿ ਇਨਾਮ ਦਾ ਦੋਸ਼ੀ ਹੋਣ ਕਰ ਕੇ ਲੱਖਾ ਸਿਧਾਣਾ ਦਾ ਫੇਸਬੁੱਕ ਅਕਾਊਂਟ ਉਦੋਂ ਤਕ ਬੰਦ ਰੱਖਿਆ ਜਾਵੇਗਾ, ਜਦੋਂ ਤਕ ਉਸਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ। ਜਾਣਕਾਰੀ ਅਨੁਸਾਰ ਉਸ ਦਾ ਟਵਿੱਟਰ ਅਤੇ ਹੋਰ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਗਏ ਹਨ।

ਦੱਸ ਦੇਈਏ ਕਿ ਲੱਖਾ ਸਿਧਾਣਾ ਨੇ ਬੀਤੇ ਕੁਝ ਦਿਨ ਪਹਿਲਾਂ ਬਠਿੰਡਾ ’ਚ ਇਕ ਵੱਡੀ ਰੈਲੀ ਕੀਤੀ ਸੀ। ਉਸ ਰੈਲੀ ’ਚ ਦਿੱਲੀ ਦੀ ਪੁਲਸ ਉਸ ਨੂੰ ਫੜਨ ਲਈ ਵੀ ਆਈ ਸੀ ਪਰ ਲੋਕਾਂ ਦੀ ਭੀੜ ਦੇ ਮੱਦੇਨਜ਼ਰ ਉਹ ਉਸ ਨੂੰ ਫੜ ਨਹੀਂ ਸਕੀ। ਰੈਲੀ ’ਚ ਸ਼ਾਮਲ ਹੋਣ ਦੀ ਜਾਣਕਾਰੀ ਲੱਖਾ ਸਿਧਾਣਾ ਨੇ ਕੁਝ ਦਿਨ ਪਹਿਲਾਂ ਆਪਣੇ ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਦੇ ਦਿੱਤੀ ਸੀ। 

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ?


rajwinder kaur

Content Editor

Related News