ਨੌਜਵਾਨਾਂ ਨਾਲ ਮਿਲ ਲੱਖਾ ਸਿਧਾਣਾ ਨੇ ਕੀਤਾ ਹਾਈਵੇਅ ਜਾਮ, ਮੋਦੀ ਸਰਕਾਰ ਵਿਰੁੱਧ ਲਾਏ ਨਾਅਰੇ (ਵੀਡੀਓ)
Tuesday, Dec 22, 2020 - 01:24 PM (IST)
ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਅੰਦੋਲਨ ਨੂੰ ਅੱਜ 27ਵਾਂ ਦਿਨ ਹੋ ਗਿਆ ਹੈ। ਇਸ ਦਰਮਿਆਨ ਲੱਖਾ ਸਿਧਾਣਾ ਨੇ ਅੱਜ ਯਾਨੀ ਮੰਗਲਵਾਰ ਨੂੰ ਨੌਜਵਾਨਾਂ ਨਾਲ ਮਿਲ ਕੇ ਹਾਈਵੇਅ ਜਾਮ ਕਰ ਦਿੱਤਾ ਹੈ। ਲੱਖਾ ਸਿਧਾਣਾ ਨੇ ਕਾਫ਼ੀ ਗਿਣਤੀ 'ਚ ਨੌਜਵਾਨ ਮੌਜੂਦ ਹਨ। ਇਸ ਕਾਰਨ ਲੋਕਾਂ ਨੂੰ ਵੀ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੇ ਲੋਕ ਧਰਨੇ 'ਚ ਜਾ ਰਹੇ ਹਨ, ਸਿਰਫ਼ ਉਨ੍ਹਾਂ ਦੀਆਂ ਗੱਡੀਆਂ ਹੀ ਜਾਣ ਦਿੱਤੀਆਂ ਜਾ ਰਹੀਆਂ ਹਨ। ਵੀਡੀਓ 'ਚ ਤੁਸੀਂ ਵੀ ਦੇਖ ਸਕਦੇ ਹੋ ਕਿ ਕਿਵੇਂ ਟਰਾਲੀਆਂ ਨਾਲ ਰਸਤਾ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਗੱਡੀ ਨੂੰ ਨਿਕਲਣ ਨਹੀਂ ਦਿੱਤਾ ਜਾਵੇਗਾ। ਅਸੀਂ ਰੋਸ ਕਰਨ ਆਏ ਹਾਂ, ਇਸ ਲਈ ਕਿਸੇ ਤਰ੍ਹਾਂ ਦੀ ਧੱਕੀ ਮੁਕੀ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਮੋਦੀ ਸਰਕਾਰ ਵਿਰੁੱਧ ਨਾਅਰੇ ਵੀ ਲਗਾਏ ਗਏ।
ਇਹ ਵੀ ਪੜ੍ਹੋ : ਕਿਸਾਨ ਅੱਜ ਕਰਨਗੇ ਅੰਬਾਨੀ ਦੇ ਘਰ ਦਾ ਘਿਰਾਓ, ਕਿਹਾ- ਜਿੱਥੇ ਰੋਕਿਆ ਉੱਥੇ ਹੀ ਲਾ ਲਵਾਂਗੇ ਡੇਰੇ
ਦੱਸ ਦੇਈਏ ਕਿ ਕਿਸਾਨਾਂ ਵਲੋਂ ਅੰਦੋਲਨ ਹੋਰ ਤੇਜ਼ ਕੀਤਾ ਜਾ ਰਿਹਾ ਹੈ। 23 ਦਸੰਬਰ ਨੂੰ ਕਿਸਾਨ ਦਿਵਸ ਹੈ, ਅਜਿਹੇ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਡੀ ਤਿਆਰੀ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦਿਨ ਲੋਕ ਆਪਣੇ ਘਰਾਂ ’ਚ ਦੁਪਹਿਰ ਦਾ ਖਾਣਾ ਨਾ ਬਣਾਉਣ ਅਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ। 25 ਤੋਂ 27 ਦਸੰਬਰ ਤੱਕ ਹਰਿਆਣਾ ਦੇ ਸਾਰੇ ਟੋਲ ਨਾਕੇ ਪੂਰੀ ਤਰ੍ਹਾਂ ਫਰੀ ਹੋਣਗੇ ਅਤੇ ਕਿਸਾਨਾਂ ਦੇ ਹਵਾਲੇ ਰਹਿਣਗੇ। ਇਸ ਦੌਰਾਨ ਕਿਸੇ ਨੂੰ ਟੋਲ ਦੇਣ ਦੀ ਜ਼ਰੂਰਤ ਨਹੀਂ ਹੋਵੇਗੀ। ਹਰ ਮਹੀਨੇ ਦੇ ਅਖ਼ੀਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਕਰਦੇ ਹਨ। ਇਸ ਵਾਰ 27 ਦਸੰਬਰ ਨੂੰ ਜਦੋਂ ਇਹ ਹੋਵੇਗਾ ਤਾਂ ਕਿਸਾਨ ਉਸ ਸਮੇਂ ਥਾਲੀਆਂ ਖੜਕਾਉਣਗੇ। ਕਿਸਾਨ ਆਗੂਆਂ ਨੇ ਅਪੀਲ ਕੀਤੀ ਹੈ ਕਿ ਜਦੋਂ ਤੱਕ ਮਨ ਕੀ ਬਾਤ ਵਿਚ ਪੀ. ਐੱਮ. ਬੋਲਣ, ਲੋਕ ਆਪਣੇ ਘਰਾਂ ਵਿਚ ਥਾਲੀਆਂ ਖੜਕਾਉਣ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਹੁਣ ਤੱਕ 33 ਕਿਸਾਨਾਂ ਦੀ ਮੌਤ, ਫਿਰ ਵੀ ਪੀ. ਐੱਮ. ਮੋਦੀ ਚੁੱਪ ਕਿਉਂ?
ਨੋਟ : ਲੱਖਾ ਸਿਧਾਣਾ ਨੇ ਕੀਤਾ ਹਾਈਵੇਅ ਜਾਮ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ