ਬਠਿੰਡਾ ਤੋਂ ਲੋਕ ਸਭਾ ਚੋਣ ਲੜਨਗੇ ਲੱਖਾ ਸਿਧਾਣਾ

Sunday, Sep 03, 2023 - 12:17 PM (IST)

ਬਠਿੰਡਾ ਤੋਂ ਲੋਕ ਸਭਾ ਚੋਣ ਲੜਨਗੇ ਲੱਖਾ ਸਿਧਾਣਾ

ਬਠਿੰਡਾ (ਵਰਮਾ) : ਪੰਜਾਬ ਦੇ ਨੌਜਵਾਨ ਆਗੂ ਲੱਖਾ ਸਿਧਾਣਾ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦੇ ਚਾਹਵਾਨ ਹਨ। ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਉਨ੍ਹਾਂ ਨੇ ਸਾਰੇ ਵਿਰੋਧੀਆਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ। ਲੱਖਾ ਨੇ ਕਿਹਾ ਕਿ ਜੇਕਰ ਸਾਰੀਆਂ ਵਿਰੋਧੀ ਪਾਰਟੀਆਂ ਭਾਜਪਾ ਅਤੇ ਸੱਤਾਧਾਰੀ ਧਿਰ ਖ਼ਿਲਾਫ ਇਕਜੁਟ ਹੋ ਜਾਣ ਤਾਂ ਚੋਣ ਜਿੱਤਣੀ ਔਖੀ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਗੱਲ ਕਰਨ ਵਾਲਾ ਪਾਰਲੀਮੈਂਟ ’ਚ ਕੋਈ ਨਹੀਂ, ਭਾਵੇਂ ਰਾਜ ਸਭਾ ’ਚ ਪੰਜਾਬ ਦੇ 7 ਮੈਂਬਰ ਹਨ ਪਰ ਪੰਜਾਬ ਦੇ ਹਿੱਤਾਂ ਲਈ ਕੋਈ ਨਹੀਂ ਬੋਲਦਾ।

ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਬੀਬੀ ਪਰਮਜੀਤ ਕੌਰ ਖਾਲੜਾ, ਸੁਖਪਾਲ ਸਿੰਘ ਖਹਿਰਾ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਇਕਜੁਟ ਹੋ ਜਾਣ ਤਾਂ ਉਹ ਬਠਿੰਡਾ ਚੋਣ ਲੜਨਗੇ ਅਤੇ ਜਿੱਤ ਵੀ ਯਕੀਨੀ ਹੋਵੇਗੀ। ਉਨ੍ਹਾਂ ਕਿਸੇ ਵੀ ਪਾਰਟੀ ਵੱਲੋਂ ਚੋਣ ਲੜਨ ਤੋਂ ਨਾਂਹ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਜ਼ਾਦ ਤੌਰ ’ਤੇ ਵੀ ਚੋਣ ਲੜਨੀ ਪਵੇ ਤਾਂ ਉਹ ਤਿਆਰ ਹਨ।


author

Gurminder Singh

Content Editor

Related News