ਲਖਬੀਰ ਲੰਡਾ ਨੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਤੋਂ ਮੰਗੀ ਫ਼ਿਰੌਤੀ, ਕਿਹਾ-20 ਲੱਖ ਦੇ ਨਹੀਂ ਤਾਂ ਮਾਰਿਆ ਜਾਵੇਂਗਾ

Monday, Oct 30, 2023 - 04:22 PM (IST)

ਲਖਬੀਰ ਲੰਡਾ ਨੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਤੋਂ ਮੰਗੀ ਫ਼ਿਰੌਤੀ, ਕਿਹਾ-20 ਲੱਖ ਦੇ ਨਹੀਂ ਤਾਂ ਮਾਰਿਆ ਜਾਵੇਂਗਾ

ਅੰਮ੍ਰਿਤਸਰ (ਸੰਜੀਵ)- ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਕੋਲੋਂ ਲੱਖਾਂ ਰੁਪਏ ਦੀ ਫ਼ਿਰੌਤੀ ਮੰਗਣ ਦੇ ਦੋਸ਼ ਹੇਠ ਲਖਬੀਰ ਸਿੰਘ ਲੰਡਾ ਵਾਸੀ ਹਰੀਕੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਲਖਬੀਰ ਸਿੰਘ ਲੰਡਾ ਇਕ ਬਦਨਾਮ ਅੱਤਵਾਦੀ ਹੈ, ਜੋ ਵਿਦੇਸ਼ ਵਿਚ ਰਹਿ ਰਿਹਾ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਾਹਿਲ ਸ਼ਰਮਾ ਨੇ ਦੱਸਿਆ ਕਿ ਉਹ ਇਕ ਨਿੱਜੀ ਹਸਪਤਾਲ ਨੇੜੇ ਐੱਸ. ਜੀ. ਦੇ ਨਾਂ ਹੇਠ ਆਪਣਾ ਆਈਲੈਟਸ ਸੈਂਟਰ ਚਲਾ ਰਿਹਾ ਹੈ। ਬੀਤੀ ਦੁਪਹਿਰ ਉਸ ਦੇ ਮੋਬਾਇਲ ’ਤੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਅਤੇ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਲਖਬੀਰ ਸਿੰਘ ਲੰਡਾ ਦੱਸਦਿਆਂ ਕਿਹਾ, ‘ਤੂੰ ਇਮੀਗ੍ਰੇਸ਼ਨ ਵਿਚ ਕੰਮ ਕਰਦਾ ਹੈ, ਇਸ ਲਈ ਉਸ ਨੂੰ 20 ਲੱਖ ਰੁਪਏ ਦੇ , ਨਹੀਂ ਤਾਂ ਮਾਰ ਦਿੱਤਾ ਜਾਵੇਗਾ।’ ਇਸ ਸ਼ਿਕਾਇਤ 'ਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਫੌਜ ਦੀਆਂ ਤਸਵੀਰਾਂ ਤੇ ਜਾਣਕਾਰੀ ਪਾਕਿ ਭੇਜਣ ਵਾਲਾ ‘ਆਰਮੀ ਟੇਲਰ’ ਕਾਬੂ, ਕੰਮ ਕਰਨ 'ਤੇ ਮਿਲਦੀ ਸੀ ਮੋਟੀ ਰਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News