ਪਾਇਲ 'ਚ ਵਿਧਾਇਕ ਲੱਖਾ ਨੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

09/03/2019 3:49:28 PM

ਪਾਇਲ (ਬਿਪਨ) : ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਨੇ 5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਲੱਖਾਂ ਨੇ ਦੱਸਿਆ ਕਿ ਪਾਇਲ ਦਾਣਾ ਮੰਡੀ 'ਚ ਸੀਵਰੇਜ ਅਤੇ ਬਿਜਲੀ ਦਾ ਕਰੀਬ 3 ਕਰੋੜ, 55 ਲੱਖ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ, ਜਦੋਂ ਕਿ ਮਲੋਦ ਦਾਣਾ ਮੰਡੀ 'ਚ ਇਕ ਕਰੋੜ, 29 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਾਇਆ ਜਾਵੇਗਾ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਲੱਖਾਂ ਨੇ ਕਿਹਾ ਕਿ ਲੋਕਾਂ ਦੀ ਕਾਫੀ ਸਮੇਂ ਤੋਂ ਮੰਗ ਨੂੰ ਪੂਰਾ ਕਰਦੇ ਹੋਏ ਵਿਕਾਸ ਕੰਮਾਂ ਨੂੰ ਸ਼ੁਰੂ ਕਰਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਹਲਕੇ ਚ ਵਿਕਾਸ ਕੰਮਾਂ ਨੂੰ ਲਗਭਗ  ਠੱਪ ਕਰ ਦਿੱਤਾ ਸੀ ਅਤੇ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਵਿਕਾਸ ਕੰਮਾਂ ਨੂੰ ਪੂਰਾ ਕਰਨ ਦਾ ਵਾਅਦਾ ਨਿਭਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਆਪਣੀ ਫਸਲ ਲੈ ਕੇ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ ਨੂੰ ਵੀ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 

Babita

This news is Content Editor Babita