ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਨੂੰ ਨਿਆਂ ਦਿਵਾਉਣ ਲਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਮੰਗ

10/17/2021 9:02:38 AM

ਚੰਡੀਗੜ੍ਹ (ਬਿਊਰੋ) : ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨਾਮਕ ਸੰਸਥਾ ਨੇ ਬੀਤੀ 15 ਅਕਤੂਬਰ ਨੂੰ ਸਿੰਘੂ ਸਰਹੱਦ ’ਤੇ ਤਰਨਤਾਰਨ ਦੇ ਵਸਨੀਕ ਦਲਿਤ ਨੌਜਵਾਨ ਲਖਬੀਰ ਸਿੰਘ ਦੇ ਬੇਰਹਿਮੀ ਨਾਲ ਕੀਤੇ ਕਤਲ ਸਬੰਧੀ ਨਵੀਂ ਦਿੱਲੀ ’ਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ। ਐੱਨ. ਐੱਸ. ਸੀ. ਏ. ਨੇ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਨਿਆਂ ਮਿਲੇ। ਸੰਗਠਨ ਦੇ ਮੁਖੀ ਕੈਂਥ ਨੇ ਕਿਹਾ ਕਿ ਅੰਦੋਲਨਕਾਰੀਆਂ ਨੇ ‘ਤਾਲੀਬਾਨਕਾਰੀ’ ਸ਼ੈਲੀ ਨੂੰ ਪ੍ਰਦਰਸ਼ਿਤ ਕਰਕੇ ਆਪਣੀ ਨਫ਼ਰਤ ਜ਼ਾਹਰ ਕੀਤੀ ਹੈ।

ਇਹ ਵੀ ਪੜ੍ਹੋ : ਤਿਓਹਾਰੀ ਸੀਜ਼ਨ ਦੌਰਾਨ 'ਟਰੇਨਾਂ' ਫੁੱਲ, ਵੇਟਿੰਗ 100 ਤੋਂ ਜ਼ਿਆਦਾ ਹੋਣ ਕਾਰਨ ਮੁਸਾਫ਼ਰ ਪਰੇਸ਼ਾਨ

ਇਹੀ ਕਾਰਣ ਹੈ ਕਿ ਆਜ਼ਾਦੀ ਦੇ 74 ਸਾਲਾਂ ਬਾਅਦ ਵੀ, ਐੱਸ. ਸੀ. ਭਾਈਚਾਰੇ ਨੂੰ ਵਿਤਕਰੇ ਅਤੇ ਅਸਮਾਨਤਾਵਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਰਾਕਸ਼ਸੀ ਪ੍ਰਵਿਰਤੀ ਵਾਲੇ ਦੋਸ਼ੀਆਂ ਨੂੰ ਬਿਨਾਂ ਕਿਸੇ ਦਯਾ ਦੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਐੱਨ. ਐੱਸ. ਸੀ. ਏ. ਨੇ ਮ੍ਰਿਤਕ ਦੇ ਪਰਿਵਾਰ ਨੂੰ ਵਿੱਤੀ ਮਦਦ ਮੁਹੱਈਆ ਕਰਨ ਤੇ ਪਰਿਵਾਰ ਵਾਲਿਆਂ ਨੂੰ ਸਰਕਾਰੀ ਨੌਕਰੀ ਯਕੀਨੀ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਡੇਂਗੂ ਦੇ 33 ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁੱਲ 398 ਮਰੀਜ਼ਾਂ ਦੀ ਪੁਸ਼ਟੀ

ਕੈਂਥ ਨੇ ਕਿਹਾ ਕਿ ਅੰਦੋਲਨਕਾਰੀਆਂ ਵੱਲੋਂ ਪੁਲਸ ਨੂੰ ਗੁੰਮਰਾਹ ਕਰਨ ਲਈ ਅਪਰਾਧ ਨੂੰ ‘ਧਾਰਮਿਕ ਬੇਅਦਬੀ’ ਨਾਲ ਜੋੜ ਕੇ ਇਸ ਨੂੰ ਵਿਵਾਦ ਗ੍ਰਸਤ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਭਾਵੇਂ ਹੀ ਕਥਿਤ ਕਾਰਣ ਕੋਈ ਵੀ ਦੱਸਿਆ ਗਿਆ ਹੋਵੇ, ਪਰ ਇਸ ਦੇਸ਼ ਵਿਚ ਕਿਸੇ ਨੂੰ ਵੀ ਇਸ ਤਰ੍ਹਾਂ ਦੀ ਅਣਮਨੁੱਖੀ ਹੱਤਿਆ ਕਰਨ ਦੀ ਆਜ਼ਾਦੀ ਨਹੀਂ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News