ਲਖਬੀਰ ਸਿੰਘ ਹੱਤਿਆਕਾਂਡ ਮਾਮਲਾ:  ਉੱਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਕੀਤੀ ਉੱਚ ਪੱਧਰੀ ਜਾਂਚ ਦੀ ਮੰਗ

Tuesday, Oct 19, 2021 - 05:12 PM (IST)

ਜਲੰਧਰ (ਰਾਹੁਲ ਕਾਲਾ): ਉੱਪ ਮੁੱਖ ਮੰਤਰੀ ਓ.ਪੀ. ਸੋਨੀ ਅੱਜ ਜਲੰਧਰ ਦੇ ਸਰਕਟ ਹਾਊਸ ’ਚ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਓ.ਪੀ. ਸੋਨੀ ਨੇ ਕਿਹਾ ਕਿ ਸਿੰਘੂ ਸਰਹੱਦ ’ਤੇ ਤਾਲਿਬਾਨ ਦੀ ਤਰਜ਼ ’ਤੇ ਲਖਬੀਰ ਸਿੰਘ ਦੀ ਬੇਰਹਿਮੀ ਨਾਲ ਹੋਈ ਹੱਤਿਆ ਨਿੰਦਣਯੋਗ ਹੈ। ਕਾਂਗਰਸ ਪਾਰਟੀ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰੇਗੀ। ਇਸ ’ਚ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੇ ਸਮਰਥਨ ’ਚ ਹੈ। ਜੇਕਰ ਭਵਿੱਖ 'ਚ ਅਜਿਹੀਆਂ ਹੱਤਿਆਵਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ ਗਈ ਤਾਂ ਇੱਥੇ ਵੀ ਤਾਲਿਬਾਨ ਵਰਗੀ ਸਥਿਤੀ ਪੈਦਾ ਹੋ ਜਾਵੇਗੀ।

ਇਹ ਵੀ ਪੜ੍ਹੋ :  ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕਿਸਾਨ ਨੇ ਕੀਤੀ ਖ਼ੁਦਕੁਸ਼ੀ, 4 ਬੱਚਿਆਂ ਦਾ ਸੀ ਪਿਓ

ਉਨ੍ਹਾਂ ਕਿਹਾ ਕਿ ਸਰਕਾਰ ਨੇ ਪਾਣੀ ਦੇ ਬਿੱਲ ਮੁਆਫ਼ ਕਰ ਦਿੱਤੇ ਹਨ ਤੇ ਇਸ ਦੇ ਕਾਗਜ਼ ਸਾੜ ਕੇ ਇਸ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਹੁਣ ਕੋਈ ਕਾਨੂੰਨੀ ਦਸਤਾਵੇਜ਼ ਨਹੀਂ ਸੀ। ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕਿਉਂਕਿ ਚੋਣ ਵਾਅਦੇ ਪਾਰਟੀ ਪੱਧਰ ਦੇ ਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਕਾਨੂੰਨੀ ਰੂਪ ਨਹੀਂ ਦਿੱਤਾ ਜਾ ਸਕਦਾ। ਪਾਰਟੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਅਧਿਕਾਰਤ ਕਰ ਦਿੱਤਾ ਗਿਆ।ਓਪੀ ਸੋਨੀ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਨੇ ਲਗਭਗ 85 ਫੀਸਦੀ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਖਜ਼ਾਨਾ ਖਾਲੀ ਹੈ। ਇਸ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸਰਕਾਰ ਦਾ ਖਜ਼ਾਨਾ ਠੀਕ ਹੈ, ਕਿਸੇ ਕਿਸਮ ਦੀ ਕੋਈ ਕਮੀ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਖੇਤੀ ਅੰਦੋਲਨ ਦੌਰਾਨ ਮਾਰੇ  ਗਏ ਕਿਸਾਨ ਦੇ ਪਰਿਵਾਰ ਨੂੰ ਨੌਕਰੀ ਲਈ ਨਿਯੁਕਤ ਪੱਤਰ ਦਿੱਤਾ ਗਿਆ। ਕਿਸਾਨ ਭੁਪਿੰਦਰ ਸਿੰਘ ਜੋ ਜਲੰਧਰ ਦੇ ਰਹਿਣ ਵਾਲੇ ਹਨ ਉਨ੍ਹਾਂ ਦੇ ਮੁੰਡੇ ਹਰਦੀਪ ਸਿੰਘ ਨੂੰ ਇਹ ਲੈਟਰ ਦਿੱਤਾ ਗਿਆ।

ਇਹ ਵੀ ਪੜ੍ਹੋ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਖਾਧੀ ਸਲਫ਼ਾਸ, ਪੁੱਤਰ ਦੇ ਸਾਹਮਣੇ ਪਿਓ ਨੇ ਤੜਫ਼-ਤੜਫ਼ ਕੇ ਤੋੜਿਆ ਦਮ 


Shyna

Content Editor

Related News