ਲਖੀਮਪੁਰ ਖੀਰੀ ਮਾਮਲਾ: ਵਿਰੋਧ ’ਚ ਆਏ ਕਿਸਾਨਾਂ ਨੇ ਜਲੰਧਰ ਦੇ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

Monday, Oct 04, 2021 - 12:25 PM (IST)

ਲਖੀਮਪੁਰ ਖੀਰੀ ਮਾਮਲਾ: ਵਿਰੋਧ ’ਚ ਆਏ ਕਿਸਾਨਾਂ ਨੇ ਜਲੰਧਰ ਦੇ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

ਜਲੰਧਰ (ਵੈੱਬ ਡੈਸਕ, ਜਤਿੰਦਰ ਚੋਪੜਾ, ਮਹੇਸ਼, ਸੋਨੂੰ)- ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਨੂੰ ਲੈ ਕੇ ਕਿਸਾਨਾਂ ਰੋਹ ’ਚ ਆ ਗਏ ਹਨ। ਇਸੇ ਸਬੰਧ ’ਚ ਅੱਜ ਦੇਸ਼ ਭਰ ’ਚ ਡੀ. ਸੀ. ਦਫ਼ਤਰਾਂ ਦੇ ਬਾਹਰ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਗਈ ਕਾਲ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਇਕਾਈ ਨੇ ਡੀ. ਸੀ. ਦਫ਼ਤਰ ਦੇ ਬਾਹਰ ਯੂ. ਪੀ. ਕਾਂਡ ਨੂੰ ਲੈ ਕੇ ਧਰਨਾ ਲਗਾਇਆ ਗਿਆ।

PunjabKesari

ਇਸ ਧਰਨੇ ਪ੍ਰਦਰਸ਼ਨ ਨੂੰ ਸਮਰਥਨ ਦੇਣ ਲਈ ਵੱਖ-ਵੱਖ ਕਿਸਾਨਾਂ ਦੇ ਇਲਾਵਾ ਮਜ਼ਦੂਰ ਅਤੇ ਵਪਾਰੀ ਵਰਗ ਵੀ ਪਹੁੰਚਿਆ ਹੋਇਆ ਹੈ। ਕਿਸਾਨਾਂ ਵੱਲੋਂ ਡੀ. ਸੀ. ਦਫ਼ਤਰ ਦੇ ਬਾਹਰ ਮੇਨ ਰੋਡ ਜਾਮ ਕਰ ਦਿੱਤਾ ਹੈ। ਕੋਈ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ, ਇਸ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ’ਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਸਿੱਧੂ ਦੇ ਟਵੀਟ 'ਤੇ ਚੰਨੀ ਦਾ ਵੱਡਾ ਬਿਆਨ, ਕਿਹਾ-ਕੇਂਦਰੀ ਪੈਨਲ ਦੇ ਆਧਾਰ 'ਤੇ ਹੀ ਹੋਵੇਗੀ ਪੰਜਾਬ ਦੇ DGP ਦੀ ਨਿਯੁਕਤੀ

PunjabKesari

ਜਾਣੋ ਕੀ ਹੈ ਪੂਰਾ ਮਾਮਲਾ 
ਇਥੇ ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।

PunjabKesari

ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਅਤੇ ਹੋਰ ਨਜ਼ੀਦੀਕੀ ਸਵਾਰ ਸਨ। ਇਹ ਹਾਦਸਾ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ’ਚ ਵਾਪਰਿਆ। ਐਤਵਾਰ ਨੂੰ ਲਖੀਮਪੁਰ ਖੀਰੀ ’ਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਪਹੁੰਚਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਤਿਕੁਨੀਆ ’ਚ ਵਿਵਾਦ ਹੋ ਗਿਆ। ਤਿਕੁਨੀਆ ’ਚ ਕਿਸਾਨ ਉੱਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਸਨ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਹੋਵੇਗੀ ਅਹਿਮ ਮੁੱਦਿਆਂ ’ਤੇ ਚਰਚਾ

PunjabKesari

ਰਿਪੋਰਟ ਮੁਤਾਬਕ ਉੱਪ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੁਝ ਭਾਜਪਾਈਆਂ ਅਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ ਸੀ। ਇਸ ਦੇ ਬਾਅਦ ਭਾਜਪਾਈਆਂ ਨੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਹਿੰਸਾ ਤੋਂ ਬਾਅਦ ਗੁੱਸੇ ’ਚ ਆਏ ਕਿਸਾਨਾਂ ਨੇ ਕਈ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਸੀ। 

PunjabKesari

PunjabKesari

ਇਹ ਵੀ ਪੜ੍ਹੋ : ਪਰਗਟ ਸਿੰਘ ਦੇ ਵੱਡੇ ਇਲਜ਼ਾਮ, ਕਿਹਾ-ਕੈਪਟਨ ਦੇ ਕਹਿਣ 'ਤੇ ਕੇਂਦਰ ਨੇ ਲਾਈ ਝੋਨੇ ਦੀ ਖ਼ਰੀਦ 'ਤੇ ਰੋਕ (ਵੀਡੀਓ)

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News