ਕਿਸਾਨ ਪਰਿਵਾਰਾਂ ’ਤੇ ਵਾਪਰਿਆ ਕਹਿਰ ਹਰ ਸੰਜੀਦਾ ਵਿਅਕਤੀ ਦੀ ਰੂਹ ਨੂੰ ਝੰਜੋੜਨ ਵਾਲਾ : ਬੀਬੀ ਜਗੀਰ ਕੌਰ

Saturday, Oct 09, 2021 - 11:35 AM (IST)

ਕਿਸਾਨ ਪਰਿਵਾਰਾਂ ’ਤੇ ਵਾਪਰਿਆ ਕਹਿਰ ਹਰ ਸੰਜੀਦਾ ਵਿਅਕਤੀ ਦੀ ਰੂਹ ਨੂੰ ਝੰਜੋੜਨ ਵਾਲਾ : ਬੀਬੀ ਜਗੀਰ ਕੌਰ

ਅੰਮ੍ਰਿਤਸਰ (ਦੀਪਕ) - ਲਖੀਮਪੁਰ ਖੀਰੀ ਦੀ ਘਟਨਾ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਵਫ਼ਦ ਵੱਲੋਂ ਯੂ. ਪੀ. ਦੇ ਲਖੀਮਪੁਰ ਖੀਰੀ ਵਿਖੇ ਪੁੱਜ ਕੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮ੍ਰਿਤਕ ਕਿਸਾਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਐਲਾਨ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮ੍ਰਿਤਕ ਪੱਤਰਕਾਰ ਦੀ ਮਾਤਾ ਅਤੇ ਪਤਨੀ ਨੂੰ ਵੀ ਢਾਈ-ਢਾਈ ਲੱਖ ਰੁਪਏ ਦੇ ਚੈੱਕ ਦਿੱਤੇ। ਲਖੀਮਪੁਰ ਖੀਰੀ ਪੁੱਜੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਵਿਚ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਇਯਾਲੀ, ਹਰਮੀਤ ਸਿੰਘ ਕਾਲਕਾ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਅਮਰੀਕ ਸਿੰਘ ਸ਼ਾਹਪੁਰ ਸ਼੍ਰੋਮਣੀ ਕਮੇਟੀ ਮੀਤ ਸਕੱਤਰ ਸ. ਨਿਰਵੈਲ ਸਿੰਘ, ਓ.ਐੱਸ.ਡੀ. ਡਾ.ਅਮਰੀਕ ਸਿੰਘ ਲਤੀਫਪੁਰ, ਇੰਚਾਰਜ ਬ੍ਰਿਜਪਾਲ ਸਿੰਘ ਅਤੇ ਹੋਰ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਬੀਤੇ ਦਿਨੀਂ ਗੱਡੀ ਹੇਠ ਕੁਚਲ ਕੇ ਮਾਰੇ ਗਏ ਕਿਸਾਨਾਂ ਨਾਲ ਸ਼੍ਰੋਮਣੀ ਕਮੇਟੀ ਨੂੰ ਹਮਦਰਦੀ ਹੈ ਅਤੇ ਇਨ੍ਹਾਂ ਪਰਿਵਾਰਾਂ ਨਾਲ ਸਿੱਖ ਸੰਸਥਾ ਹਮੇਸ਼ਾ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ’ਤੇ ਵਾਪਰਿਆ ਕਹਿਰ ਹਰ ਸੰਜੀਦਾ ਵਿਅਕਤੀ ਦੀ ਰੂਹ ਨੂੰ ਝੰਜੋੜਨ ਵਾਲਾ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਕੂਮਤ ਦੇ ਨਸ਼ੇ ਵਿਚ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਇਨਕਾਰੀ ਹੋਈ ਸਰਕਾਰ ਉਲਟਾ ਕਿਸਾਨਾਂ ਨੂੰ ਮਾਰਨ ਵਾਲਿਆਂ ਦੀ ਹਿਫਾਜ਼ਤ ਕਰ ਰਹੀ ਹੈ। ਇਕ ਕੇਂਦਰੀ ਮੰਤਰੀ ਦੇ ਪੁੱਤਰ ਵੱਲੋਂ ਲਖੀਮਪੁਰ ਖੀਰੀ ਵਿਚ ਮੌਤ ਦੇ ਨਾਚ ਨੇ ਲੋਕਤੰਤਰ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਨਾਲ ਸਰਕਾਰਾਂ ਦੀ ਕਾਰਜਸ਼ੈਲੀ ’ਤੇ ਵੀ ਸਵਾਲੀਆ ਨਿਸ਼ਾਨ ਪੈਦਾ ਹੋ ਗਿਆ ਹੈ। ਉਨ੍ਹਾਂ ਯੂ. ਪੀ. ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਵੀ ਨੁਕਤਾਚੀਨੀ ਕੀਤੀ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਸਰਟੀਫਿਕੇਟ ਦੇਣ ਬਦਲੇ ਮਾਪਿਆਂ ਦੀ ਜੇਬ ’ਚੋਂ ਕਰੋੜਾਂ ਰੁਪਏ ਖਿਸਕਾਏਗਾ ਪੰਜਾਬ ਸਿੱਖਿਆ ਬੋਰਡ


author

rajwinder kaur

Content Editor

Related News