ਲਖੀਮਪੁਰ ਖੀਰੀ ਜਾਣਗੇ ਮੁੱਖ ਮੰਤਰੀ ਚੰਨੀ, ਯੂ.ਪੀ. ਸਰਕਾਰ ਤੋਂ ਹੈਲੀਕਾਪਟਰ ਉਤਾਰਨ ਦੀ ਮੰਗੀ ਇਜਾਜ਼ਤ

Monday, Oct 04, 2021 - 12:26 PM (IST)

ਚੰਡੀਗੜ੍ਹ: ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਨਿਰਦੇਸ਼ਕ ਨੇ ਯੂ.ਪੀ. ਦੇ ਵਧੀਕ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਸੂਚਿਤ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੀਰੀ ਜਾਣਾ ਚਾਹੁੰਦੇ ਹਨ। ਇਸ ਲਈ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉਤਰਨ ਦੀ ਇਜਾਜ਼ਤ ਮੰਗੀ ਗਈ ਹੈ। ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਦੁਖੀ ਪਰਿਵਾਰਾਂ ਨਾਲ ਇੱਕਜੁਟਤਾ ਜ਼ਾਹਰ ਕਰਨ ਲਈ ਇਸ ਦੁੱਖ ਦੀ ਘੜੀ ਵਿਚ ਆਪਣੇ ਭਰਾਵਾਂ ਅਤੇ ਭੈਣਾਂ ਦੇ ਨਾਲ ਹੋਣ ਲਈ ਲਖੀਮਪੁਰ ਖੇੜੀ ਲਈ ਰਵਾਨਾ ਹੋ ਰਹੇ ਹਨ।ਪਰ ਯੂ.ਪੀ. ਸਰਕਾਰ ਆਗੂਆਂ ਨੂੰ ਲਖੀਮਪੁਰ ਨਹੀਂ ਜਾਣ ਦੇ ਰਹੀ। ਉਨ੍ਹਾਂ ਵਲੋਂ 144 ਧਾਰਾ ਦਾ ਹਵਾਲਾ ਦੇ ਕੇ ਰੋਕਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ :   ਕ੍ਰਿਕਟ ਖੇਡਦੇ ਸਮੇਂ 15 ਸਾਲਾ ਬੱਚੇ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

PunjabKesari

ਦੱਸਣਯੋਗ ਹੈ ਕਿ ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਵਿਰੋਧ ’ਚ ਕਿਸਾਨ ਰਾਤ ਤੋਂ ਹੀ ਧਰਨੇ ’ਤੇ ਬੈਠੇ ਹਨ। ਇਸ ਦੌਰਾਨ ਸੰਗਤ ਮ੍ਰਿਤਕ ਕਿਸਾਨਾਂ ਦੀ ਲਾਸ਼ਾਂ ਕੋਲ ਪੂਰੀ ਰਾਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਰਹੇ। ਕਿਸਾਨ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਦੋਂ ਤੱਕ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ, ਜਦੋਂ ਕਿ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋ ਜਾਂਦੀ।

ਇਹ ਵੀ ਪੜ੍ਹੋ : ਸਿੱਧੂ ਦੇ ਸਮਰਥਨ 'ਚ ਰਜ਼ੀਆ ਸੁਲਤਾਨਾ ਵੱਲੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਦਵੰਦ ਬਰਕਰਾਰ


Shyna

Content Editor

Related News