ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਕੀਤਾ ਟਵੀਟ, PM ਮੋਦੀ ਨੂੰ ਕੀਤੀ ਇਹ ਅਪੀਲ

Tuesday, Oct 05, 2021 - 06:38 PM (IST)

ਚੰਡੀਗੜ੍ਹ (ਬਿਊਰੋ) - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਬੀਤੇ ਦਿਨੀਂ ਵਾਪਰੇ ਹਾਦਸੇ ਦੀ ਵੱਖ-ਵੱਖ ਸਿਆਸੀ ਆਗੂਆਂ ਵਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ। ਲਖੀਮਪੁਰ ਖੀਰੀ ਘਟਨਾ ਦੇ ਸਬੰਧ ’ਚ ਸਾਬਕਾ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਟਵਿਟਰ ’ਤੇ ਇਕ ਵੀਡੀਓ ਸਾਂਝੀ ਕੀਤੀ ਗਈ ਹੈ, ਜਿਸ ’ਚ ਸੁਣਾਈ ਦੇ ਰਿਹਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਇਸ ਹਾਦਸੇ ਦੇ ਤਿੰਨ ਦਿਨ ਪਹਿਲਾਂ ਕਿਸਾਨਾਂ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਬੀਬੀ ਬਾਦਲ ਨੇ ਅਸ਼ੀਸ਼ ਮਿਸ਼ਰਾ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਅਪੀਲ ਵੀ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ,ਅੰਮ੍ਰਿਤਸਰ ਤੋਂ ਜੰਮੂ ਲਈ 10 ਅਕਤੂਬਰ ਤੋਂ ਸ਼ੁਰੂ ਹੋਵੇਗੀ ਫਲਾਈਟ

PunjabKesari

ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਵੀਡੀਓ ਟਵੀਟ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ‘ਲਖ਼ੀਮਪੁਰ ਖੀਰੀ ਦੀ ਘਟਨਾ ਤੋਂ ਠੀਕ 3 ਦਿਨ ਪਹਿਲਾਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੁਆਰਾ ਕਿਸਾਨਾਂ ਨੂੰ ਸ਼ਰੇਆਮ ਧਮਕੀ ਦੇਣਾ, ਇੱਕ ਪੁੱਤਰ ਦੇ ਆਪਣੇ ਪਿਤਾ ਦੇ ਆਦੇਸ਼ ਨੂੰ ਲਾਗੂ ਕਰਨ ਦਾ ਸਬੂਤ ਹੈ। ਅਸੀਂ ਅਸ਼ੀਸ਼ ਮਿਸ਼ਰਾ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦੇ ਹਾਂ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹਾਂ ਕਿ ਉਹ ਅਜੈ ਮਿਸ਼ਰਾ ਵਰਗੇ ਮੰਤਰੀਆਂ ਨੂੰ ਤੁਰੰਤ ਬਰਖ਼ਾਸਤ ਕਰਨ, ਜੋ ਹਿੰਸਾ ਭੜਕਾਉਂਦੇ ਹਨ।’

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਤਿਕੋਨੀਆ-ਬਨਬੀਰਪੁਰ ਸੜਕ 'ਤੇ ਵਾਪਰੀ। ਉਪ ਮੁੱਖ ਮੰਤਰੀ ਨੂੰ ਘਟਨਾ ਸਥਾਨ 'ਤੇ ਲਿਆਉਣ ਲਈ ਜਾ ਰਹੇ ਭਾਜਪਾ ਵਰਕਰਾਂ ਦੇ ਦੋ ਵਾਹਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਥਿਤ ਤੌਰ 'ਤੇ ਟੱਕਰ ਮਾਰਨ ਤੋਂ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਦੋਹਾਂ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਵਿਚ 4 ਕਿਸਾਨਾਂ ਅਤੇ ਵਾਹਨਾਂ ਵਿਚ ਸਵਾਰ 4 ਹੋਰ ਲੋਕਾਂ ਦੀ ਮੌਤ ਹੋ ਗਈ। ਕਿਸਾਨ ਮੌਰੀਆ ਦੀ ਬਨਬੀਰਪੁਰ ਫੇਰੀ ਦਾ ਵਿਰੋਧ ਕਰ ਰਹੇ ਸਨ, ਜੋ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਖੀਰੀ ਤੋਂ ਸੰਸਦ ਮੈਂਬਰ ਅਜੈ ਕੁਮਾਰ ਮਿਸ਼ਰਾ ਦਾ ਜੱਦੀ ਪਿੰਡ ਹੈ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ


rajwinder kaur

Content Editor

Related News