ਅੱਜ ਲਖੀਮਪੁਰ ਖੀਰੀ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ, ਪੀੜਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ

Thursday, Oct 07, 2021 - 01:28 PM (IST)

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦਾ ਉੱਚ ਪੱਧਰੀ ਵਫ਼ਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਲਖੀਮਪੁਰ ਖੀਰੀ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ, ਜੋ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵਲੋਂ ਉਨ੍ਹਾਂ ਨੂੰ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਗਿਆ ਸੀ। ਪੱਤਰਕਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਉਨ੍ਹਾਂ ਨੇ ਕਿਹਾ ਕਿ ਉਹ ਪ੍ਰਤੀਨਿਧਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਲਈ ਆਖਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ। ਸਰਦਾਰ ਬਾਦਲ ਨੇ ਕਿਹਾ ਕਿ ਪੰਜ ਮੈਂਬਰੀ ਵਫਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿਚ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ


rajwinder kaur

Content Editor

Related News