ਸਰਕਾਰੀ ਨੌਕਰੀ ਦਿਵਾਉਣ ਦੇ ਬਹਾਨੇ ਠੱਗੇ ਲੱਖਾਂ ਰੁਪਏ, ਪਤੀ-ਪਤਨੀ ਸਣੇ ਇੱਕ ਹੋਰ ਖ਼ਿਲਾਫ਼ ਮਾਮਲਾ ਦਰਜ

Tuesday, Apr 23, 2024 - 10:12 PM (IST)

ਸਰਕਾਰੀ ਨੌਕਰੀ ਦਿਵਾਉਣ ਦੇ ਬਹਾਨੇ ਠੱਗੇ ਲੱਖਾਂ ਰੁਪਏ, ਪਤੀ-ਪਤਨੀ ਸਣੇ ਇੱਕ ਹੋਰ ਖ਼ਿਲਾਫ਼ ਮਾਮਲਾ ਦਰਜ

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਸਰਹੱਦੀ ਖੇਤਰ ਦੇ ਪੁਲਸ ਸਟੇਸ਼ਨ ਨਰੋਟ ਜੈਮਲ ਸਿੰਘ ਪੁਲਸ ਵੱਲੋਂ ਵੱਖ-ਵੱਖ ਲੋਕਾਂ ਨਾਲ ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ 7 ਲੱਖ ਦੇ ਕਰੀਬ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਸਮੇਤ ਇੱਕ ਹੋਰ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਰੋਟ ਜੈਮਲ ਸਿੰਘ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਪੂਰਨ ਚੰਦ ਅਤੇ ਓਮ ਪ੍ਰਕਾਸ਼ ਵੱਲੋਂ ਦਿੱਤੀ ਗਈ ਸ਼ਿਕਾਇਤ ਵਿੱਚ ਦੱਸਿਆ ਕਿ ਤਿੰਨ ਵਿਅਕਤੀਆਂ ਵੱਲੋਂ ਸਾਨੂੰ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਲੈਣ ਦੇ ਬਾਵਜੂਦ ਵੀ ਸਰਕਾਰੀ ਨੌਕਰੀ ਨਹੀਂ ਦਿਵਾਈ ਗਈ ਅਤੇ ਨਾ ਸਾਡੀ ਲਈ ਗਈ ਰਕਮ ਵਾਪਸ ਕੀਤੀ ਜਾ ਰਹੀ ਹੈ। ਜਿਸ ਦੇ ਬਾਅਦ ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਆਰੋਪੀ ਕਮਲਦੀਪ ਸਿੰਘ ਵਾਲੀਆ ਪੁੱਤਰ ਮੋਹਨ ਸਿੰਘ ਵਾਸੀ ਬਾਬਾ ਬੰਦਾ ਸਿੰਘ ਬਹਾਦਰ ਕਾਲੋਨੀ, ਗੁਰਦਾਸਪੁਰ, ਸੰਜੀਵ ਕੁਮਾਰ ਪੁੱਤਰ ਗਿਆਨ ਚੰਦ ਅਤੇ ਰਮਨ ਜੋਤੀ ਪਤਨੀ ਸੰਜੀਵ ਕੁਮਾਰ ਵਾਸੀ ਜਾਪੂਵਾਲ (ਧਾਰੀਵਾਲ)ਦੇ ਵਿਰੁੱਧ ਮੁਦਈਆ ਦੇ ਬਿਆਨਾਂ ਦੇ ਆਧਾਰ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਮਿਜ਼ੋਰਮ 'ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ 450 ਤੋਂ ਵੱਧ ਘਰਾਂ ਨੂੰ ਪੁੱਜਾ ਨੁਕਸਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News