ਨੈਸ਼ਨਲ ਪਾਰਟੀਆਂ ਨੂੰ ਪੰਜਾਬ ਨਾਲ ਕੋਈ ਹਮਦਰਦੀ ਨਹੀਂ - ਲਖਵਿੰਦਰ ਲੱਖੀ
Saturday, Sep 16, 2023 - 10:11 PM (IST)
ਹੁਸ਼ਿਆਰਪੁਰ (ਘੁੰਮਣ): ਨੈਸ਼ਨਲ ਪਾਰਟੀਆਂ ਨੂੰ ਪੰਜਾਬ ਨਾਲ ਕੋਈ ਹਮਦਰਦੀ ਨਹੀਂ ਹੈ, ਉਹ ਸਿਰਫ਼ ਰਾਜਨੀਤਕ ਫਾਇਦਾ ਚੁੱਕਣ ਲਈ ਆਉਂਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਖਵਿੰਦਰ ਲੱਖੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ ਤੇ ਜ਼ਿਲ੍ਹੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਨਹੀਂ ਛੱਡਾਂਗਾ। ਇਸ ਲਈ ਸਾਰੇ ਵਰਕਰਾਂ ਤੇ ਆਗੂਆਂ ਦਾ ਸਾਥ ਲਵਾਂਗਾ। ਉਨ੍ਹਾਂ ਕਿਹਾ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ ਤਾਂ ਜੋ 2024 ਦੀ ਜੰਗ ਮਜਬੂਤੀ ਨਾਲ ਲੜੀ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਭਲਕੇ ਕਾਰੀਗਰਾਂ ਤੇ ਸ਼ਿਲਪਕਾਰਾਂ ਨੂੰ ਵੱਡਾ ਤੋਹਫ਼ਾ ਦੇਣਗੇ PM ਮੋਦੀ, ਸ਼ੁਰੂ ਹੋਵੇਗੀ ਨਵੀਂ ਯੋਜਨਾ
ਉਨ੍ਹਾਂ ਦੂਸਰੀਆਂ ਪਾਰਟੀਆਂ 'ਤੇ ਤੰਜ ਕਸਦਿਆਂ ਕਿਹਾ ਕਿ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਪਹਿਲਾ ਕਾਂਗਰਸ ਪਾਰਟੀ ਦੇ ਲੀਡਰਾਂ ਨੇ ਝੂਠੇ ਵਾਅਦੇ ਕੀਤੇ, ਨਸ਼ੇ ਦਾ ਲੱਕ ਤੋੜਨ ਦੀ ਗੱਲ ਕੀਤੀ, ਝੂਠੀਆਂ ਸਹੁੰਆਂ ਵੀ ਖਾਧੀਆਂ, ਪਰ ਸਾਰੇ ਵਾਅਦਿਆਂ ਤੋਂ ਭੱਜ ਗਏ। ਉਨ੍ਹਾਂ ਕਿਹਾ ਅੱਜ ਵੀ ਪੰਜਾਬ ਅੰਦਰ ਨਸ਼ੇ ਸ਼ਰੇਆਮ ਮਿਲ ਰਹੇ ਹਨ ਤੇ ਮਾਵਾਂ ਦੇ ਜਵਾਨ ਪੁੱਤ ਮਰ ਰਹੇ ਹਨ। ਲੋਕ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵੱਲ ਭੇਜ ਰਹੇ ਹਨ, ਜਿਸ ਨਾਲ ਸਾਡੀ ਪੀੜੀ ਖ਼ਤਮ ਹੋ ਰਹੀ ਹੈ ਜੋ ਕਿ ਚਿੰਤਾ ਵਾਲੀ ਗੱਲ ਹੈ। ਲੱਖੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦਾ ਵਿਕਾਸ ਹੋਇਆ। ਪਿੰਡਾਂ ਤੇ ਸ਼ਹਿਰਾਂ ਨੂੰ ਵਧੀਆ ਲਿੰਕ ਸੜਕਾਂ ਨਾਲ ਜੋੜਿਆ ਗਿਆ, ਗਰੀਬ ਲੋਕਾਂ ਲਈ ਆਟਾ ਦਾਲ ਸਕੀਮ ਹੋਂਦ ਵਿਚ ਲਿਆਂਦੀ ਗਈ, ਜੋ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਸੀ। ਉਨ੍ਹਾਂ ਕਿਹਾ ਪੰਜਾਬ ਅੰਦਰ ਜਿੰਨੇ ਜਿੰਨੇ ਵੀ ਵੱਡੇ ਹਾਈਵੇ, ਬਣੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਣੇ ਸਨ।
ਇਹ ਖ਼ਬਰ ਵੀ ਪੜ੍ਹੋ - ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਪੂਰਥਲਾ ਵਾਸੀਆਂ ਲਈ ਕੀਤਾ ਅਹਿਮ ਐਲਾਨ
ਲੱਖੀ ਨੇ ਕਿਹਾ ਕਿ ਹੁਣ ਲੋਕ ਦਿੱਲੀ ਤੋਂ ਚੱਲਨ ਵਾਲੀਆਂ ਪਾਰਟੀਆਂ ਤੋਂ ਮੁੱਖ ਮੋੜ ਰਹੇ ਹਨ। ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਇਹ ਸਿਰਫ ਮੁਗਲਾਂ ਵਰਗਾ ਰਾਜ ਕਰਨ ਦੀ ਨੀਅਤ ਨਾਲ ਆਉਂਦੇ ਹਨ ਤੇ ਸਾਡੇ ਉਪਰ ਅੱਤਿਆਚਾਰ ਕਰਦੇ ਹਨ। ਉਨ੍ਹਾਂ ਕਿਹਾ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਲੋਕ ਖੜ੍ਹੇ ਹਨ ਤੇ 24 ਵਿੱਚ ਵੱਡੀ ਜਿੱਤ ਪ੍ਰਾਪਤ ਕਰਾਗੇ। ਇਸ ਮੌਕੇ ਇਸ ਮੌਕੇ ਉਨ੍ਹਾਂ ਨਾਲ ਵਰਿੰਦਰ ਸਿੰਘ ਬਾਜਵਾ ਸਾਬਕਾ ਰਾਜਸਭਾ ਮੈਬਰ, ਚੌਧਰੀ ਬਲਵੀਰ ਸਿੰਘ ਮਿਆਣੀ ਸਾਬਕਾ ਕੈਬਨਿਟ ਮੰਤਰੀ, ਸੋਹਣ ਸਿੰਘ ਠੰਡਲ ਸਾਬਕਾ ਮੰਤਰੀ, ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਜੋਹਲ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਪਰਮਿੰਦਰ ਸਿੰਘ ਪਿੰਕੀ, ਹਰਸਿਮਰਨ ਸਿੰਘ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਰਵਿੰਦਰ ਸਿੰਘ ਠੰਡਲ ਸੀਨੀਅਰ ਯੂਥ ਆਗੂ ਤੇ ਹੋਰ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8