ਲਖਵਿੰਦਰ ਸਿੰਘ ਲੱਖੀ ਟਾਂਡਾ ਹਲਕੇ ਤੋਂ ਹੋਣਗੇ ਅਕਾਲੀ-ਬਸਪਾ ਗਠਜੋੜ ਦੇ ਸੰਭਾਵੀ ਉਮੀਦਵਾਰ

Monday, Jul 26, 2021 - 06:20 PM (IST)

ਜਲੰਧਰ/ਟਾਂਡਾ ਉੜਮੁੜ (ਵਰਿੰਦਰ ਪੰਡਿਤ, ਸੋਨੂੰ, ਪਰਮਜੀਤ ਸਿੰਘ ਮੋਮੀ,)— ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਅਕਾਲੀ-ਬਸਪਾ ਗਠਜੋੜ ਦੇ ਸੰਭਾਵੀ ਉਮੀਦਵਾਰ ਐਲਾਨੇ ਗਏ ਹਨ। ਇਸ ਦਾ ਐਲਾਨ ਪੰਜਾਬ ਬਸਪਾ ਦੇ ਇੰਚਾਰਜ ਰਣਦੀਪ ਸਿੰਘ ਬੈਨੀਪਾਲ ਅਤੇ ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਗ ਗੜ੍ਹੀ ਨੇ ਕੀਤਾ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਸਰਗਰੀਆਂ ਤੇਜ਼ ਹੋ ਗਈਆਂ ਹਨ। 

ਇਹ ਵੀ ਪੜ੍ਹੋ: ਫਾਜ਼ਿਲਕਾ 'ਚ ਵੱਡੀ ਵਾਰਦਾਤ, ਜ਼ਮੀਨੀ ਵਿਵਾਦ ਕਾਰਨ ਗੋਲ਼ੀਆਂ ਮਾਰ ਕੇ ਕਿਸਾਨ ਦਾ ਕੀਤਾ ਕਤਲ

PunjabKesari
ਵਿਧਾਨ ਸਭਾ ਹਲਕਾ ਉੜਮੁੜ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਕਮਿਸ਼ਨਰ ਸੇਵਾ ਅਧਿਕਾਰ ਕਮਿਸ਼ਨ  ਲਖਵਿੰਦਰ ਸਿੰਘ ਲੱਖੀ ਅੱਜ ਆਪਣੇ ਸਮਰਥਕਾਂ ਸਮੇਤ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋਏ। ਬਸਪਾ ਦੇ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਦੀ ਮੌਜੂਦਗੀ ਵਿੱਚ ਜਲੰਧਰ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਲੱਖੀ ਬਸਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਟਾਂਡਾ ਦੀ ਬਸਪਾ ਲੀਡਰਸ਼ਿਪ ਵੀ ਮੌਜੂਦ ਸੀ। ਇਸ ਦੌਰਾਨ ਲੱਖੀ ਨੂੰ ਬਸਪਾ ਦਾ ਉੜਮੁੜ ਹਲਕਾ ਇੰਚਾਰਜ ਐਲਾਨਿਆ ਗਿਆ। ਸੂਬਾ ਪ੍ਰਧਾਨ ਗੜੀ ਨੇ ਦੱਸਿਆ ਕਿ ਲੱਖੀ ਉੜਮੁੜ ਹਲਕੇ ਤੋਂ ਪਾਰਟੀ ਵੱਲੋਂ ਗਠਜੋੜ ਦੇ ਸੰਭਾਵੀ ਉਮੀਦਵਾਰ ਹੋਣਗੇ। ਲੱਖੀ ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰਨੀ ਮੈਂਬਰ ਸਨ। ਇਥੇ ਦੱਸ ਦੇਈਏ ਕਿ ਅਕਾਲੀ ਬਸਪਾ ਸਮਝੌਤੇ ਅੰਦਰ ਟਾਂਡਾ ਹਲਕੇ ਦੀ ਸੀਟ ਬਸਪਾ ਦੇ ਹਿੱਸੇ ਹੈ।  

ਇਹ ਵੀ ਪੜ੍ਹੋ: ਸਰਹੱਦੋਂ ਪਾਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਤ, ਵਿਆਹ ਦੇ 6 ਦਿਨਾਂ ਬਾਅਦ ਹੀ ਪ੍ਰੇਮੀ-ਪ੍ਰੇਮਿਕਾ ਨੂੰ ਮਿਲੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News