ਢੀਂਡਸਾ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਤੇ ਹੋਰ ਕਈ ਆਗੂ ਮਜੀਠੀਆ ਦੀ ਅਗਵਾਈ ’ਚ ਅਕਾਲੀ ਦਲ ’ਚ ਹੋਏ ਸ਼ਾਮਲ
Monday, Nov 01, 2021 - 12:10 PM (IST)
ਹੁਸ਼ਿਆਰਪੁਰ (ਘੁੰਮਣ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਢੀਂਡਸਾ ਧੜੇ ਦੇ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ ਸਮੇਤ ਟਾਂਡਾ ਹਲਕੇ ਦੇ ਕਈ ਵੱਡੇ ਆਗੂਆਂ ਨੇ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਦੀ ਅਗਵਾਈ ’ਚ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ ਟਾਂਡਾ ਉੜਮੁੜ ਤੋਂ ਬਸਪਾ-ਅਕਾਲੀ ਗਠਜੋੜ ਦੇ ਉਮੀਦਵਾਰ ਨੇ ਢੀਂਡਸਾ ਗਰੁੱਪ ਨੂੰ ਅਲਵਿਦਾ ਕਹਿ ਕੇ ਆਏ ਸਾਥੀਆਂ ਦਾ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਜਲੰਧਰ: ਕੌਂਸਲਰਾਂ ਨੇ CM ਚੰਨੀ ਕੋਲੋਂ ਮੰਗੀ 50 ਹਜ਼ਾਰ ਰੁਪਏ ਮਹੀਨਾ ਤਨਖ਼ਾਹ, ਨਾਲ ਰੱਖੀ ਇਕ ਇਹ ਮੰਗ
ਇਸ ਮੌਕੇ ਬੋਲਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿਆਣੇ ਆਗੂਆਂ ਨੂੰ ਅੱਜ ਇਹ ਸਭ ਕੁਝ ਨਜ਼ਰ ਆ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕਾਂਗਰਸ ਨਾਲ ਮਿਲੀ ਹੋਈ ਖੇਡ ਖੇਡ ਰਿਹਾ ਹੈ ਅਤੇ ਉਸ ਦੇ ਆਗੂ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ। ਜਦਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ, ਜਿਸਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਲਈ ਸੰਘਰਸ਼ ਕੀਤਾ ਤੇ ਕੁਰਬਾਨੀਆਂ ਦਿੱਤੀਆਂ ਹਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਲ ਹੋਣ ਵਾਲੇ ਆਗੂਆਂ ਜਿਨ੍ਹਾਂ ਵਿਚ ਢੀਂਡਸਾ ਧਡ਼ੇ ਦੇ ਜ਼ਿਲਾ ਪ੍ਰਧਾਨ ਐੱਸ. ਸੀ. ਵਿੰਗ ਬਲਵੀਰ ਸਿੰਘ ਕਲੋਆ, ਵਰਿੰਦਰ ਸਿੰਘ ਜੀਆ ਨੱਥਾ ਕੌਮੀ ਸੀਨੀ. ਮੀਤ ਪ੍ਰਧਾਨ ਤੇ ਮੈਂਬਰ ਵਰਕਿੰਗ ਕਮੇਟੀ, ਹਰਪਾਲ ਸਿੰਘ ਜਨਰਲ ਸਕੱਤਰ, ਅਮਰੀਕ ਸਿੰਘ ਸਕੱਤਰ ਤੇ ਤਰਸੇਮ ਸਿੰਘ ਸਾਬਕਾ ਸਰਪੰਚ ਨੇ ਬਿਕਰਮ ਸਿੰਘ ਮਜੀਠੀਆ ਅਤੇ ਲਖਵਿੰਦਰ ਸਿੰਘ ਲੱਖੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਲਖਵਿੰਦਰ ਲੱਖੀ ਇਕ ਅਗਾਂਹਵਧੂ ਆਗੂ ਹਨ, ਜਿਨ੍ਹਾਂ ਦਾ ਟਾਂਡਾ ’ਚ ਵੱਡਾ ਆਧਾਰ ਹੈ ਅਤੇ ਲੋਕ ਇਹ ਚਾਹੁੰਦੇ ਹਨ ਕਿ ਲਖਵਿੰਦਰ ਸਿੰਘ ਲੱਖੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨ।
ਇਹ ਵੀ ਪੜ੍ਹੋ: ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ