ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ: ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ

10/09/2020 6:20:57 PM

ਚੰਡੀਗੜ੍ਹ: ਰਾਖੀ ਬੰਪਰ-2020 ਦੀ ਸਫਲਤਾ ਤੋਂ ਬਾਅਦ ਪੰਜਾਬ ਰਾਜ ਲਾਟਰੀਜ਼ ਵਿਭਾਗ ਵਲੋਂ 'ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2020' ਪੇਸ਼ ਕੀਤਾ ਗਿਆ ਹੈ, ਜੋ ਲੋਕਾਂ ਨੂੰ 3 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਿਹਰੀ ਮੌਕਾ ਦੇ ਰਿਹਾ ਹੈ।ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ (ਪ੍ਰਤੀ ਜੇਤੂ 1.50-1.50 ਕਰੋੜ ਰੁਪਏ) ਨੂੰ ਦਿੱਤਾ ਜਾਵੇਗਾ ਅਤੇ ਪਹਿਲਾ ਇਨਾਮ ਆਮ ਜਨਤਾ 'ਚ ਵਿਕੀਆਂ ਟਿਕਟਾਂ 'ਚੋਂ ਹੀ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਬਰਨਾਲਾ 'ਚ ਵੱਡਾ ਹਾਦਸਾ, ਮਜ਼ਦੂਰਾਂ ਨਾਲ ਭਰਿਆ ਕੈਂਟਰ ਹਾਦਸਾਗ੍ਰਸਤ (ਤਸਵੀਰਾਂ)

ਬੁਲਾਰੇ ਨੇ ਦੱਸਿਆ ਕਿ ਦੂਜਾ ਇਨਾਮ ਪੰਜ ਜੇਤੂਆਂ ਨੂੰ ਦਿੱਤਾ ਜਾਵੇਗਾ, ਜਿਸ ਵਿੱਚ ਹਰੇਕ ਜੇਤੂ ਨੂੰ 10 ਲੱਖ ਰੁਪਏ ਮਿਲਣਗੇ। ਤੀਜਾ ਇਨਾਮ 2.5 ਲੱਖ ਰੁਪਏ ਦਾ ਹੋਵੇਗਾ ਅਤੇ ਇਹ 20 ਜੇਤੂਆਂ (ਪ੍ਰਤੀ ਜੇਤੂ 2.5 ਲੱਖ) ਨੂੰ ਮਿਲੇਗਾ। ਇਸ ਤੋਂ ਇਲਾਵਾ ਦੀਵਾਲੀ ਬੰਪਰ ਵਿੱਚ ਕਰੋੜਾਂ ਰੁਪਏ ਦੇ ਹੋਰ ਵੀ ਕਈ ਦਿਲ-ਖਿੱਚਵੇਂ ਇਨਾਮ ਹਨ।ਬੁਲਾਰੇ ਨੇ ਦੱਸਿਆ ਕਿ ਦੀਵਾਲੀ ਬੰਪਰ ਦਾ ਡਰਾਅ 18 ਨਵੰਬਰ, 2020 ਨੂੰ ਕੱਢਿਆ ਜਾਵੇਗਾ ਅਤੇ ਇਕ ਟਿਕਟ ਦੀ ਕੀਮਤ 250 ਰੁਪਏ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੁੰਗਾਰੇ ਤੇ ਉਤਸ਼ਾਹ ਨੂੰ ਦੇਖਦਿਆਂ ਲਾਟਰੀਜ਼ ਵਿਭਾਗ ਵੱਲੋਂ ਦੀਵਾਲੀ ਬੰਪਰ ਵਿੱਚ ਕਈ ਦਿਲ-ਟੁੰਬਵੇਂ ਇਨਾਮ ਸ਼ਾਮਲ ਕੀਤੇ ਗਏ ਹਨ ਤਾਂ ਜੋ ਜੇਤੂਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਵਿੱਚ ਹੋਰ ਵਾਧਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨੇ 'ਤੇ ਬੈਠੀ ਕਿਸਾਨ ਆਗੂ ਦੀ ਮਾਂ ਨੇ ਤੋੜਿਆ ਦਮ

Shyna

This news is Content Editor Shyna