ਜੰਗਲਾਤ ਮੰਤਰੀ ਕਟਾਰੂਚੱਕ ਵੱਲੋਂ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵੈਟਲੈਂਡ ਨੂੰ ਵਿਕਸਿਤ ਕਰਨ ਦੇ ਨਿਰਦੇਸ਼

Thursday, Aug 18, 2022 - 11:22 PM (IST)

ਜੰਗਲਾਤ ਮੰਤਰੀ ਕਟਾਰੂਚੱਕ ਵੱਲੋਂ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵੈਟਲੈਂਡ ਨੂੰ ਵਿਕਸਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ/ਮੋਹਾਲੀ : ਪੰਜਾਬ 'ਚ ਜੰਗਲਾਤ ਹੇਠਲੇ ਰਕਬੇ ਵਿੱਚ ਵਾਧਾ ਕਰਨ ਅਤੇ ਇਸ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਮਾਨ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਲੋਕ ਵੱਡੀ ਗਿਣਤੀ ਵਿੱਚ ਇਸ ਨੇਕ ਕੰਮ 'ਚ ਯੋਗਦਾਨ ਪਾਉਣ ਲਈ ਅੱਗੇ ਆ ਰਹੇ ਹਨ। ਇਹ ਵਿਚਾਰ ਮੋਹਾਲੀ ਦੇ ਸੈਕਟਰ-68 ਸਥਿਤ ਵਣ ਕੰਪਲੈਕਸ ਵਿਖੇ ਇਕ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਯੋਜਨਾਵਾਂ ਦੀ ਸਮੀਖਿਆ ਕਰਦਿਆਂ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਗਟਾਏ। ਇਸ ਮੌਕੇ ਉਨ੍ਹਾਂ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵਿਖੇ ਸਥਿਤ ਵੈਟਲੈਂਡ, ਜਿਥੇ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਛੀ ਆਉਂਦੇ ਹਨ, ਨੂੰ ਵਿਕਸਿਤ ਕੀਤੇ ਜਾਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਹੁਸ਼ਿਆਰਪੁਰ ਵਿਖੇ ਲੱਕੜ ਮੰਡੀ ਨੂੰ ਵੀ ਵਿਕਸਿਤ ਕੀਤੇ ਜਾਣ ਲਈ ਕਿਹਾ ਤਾਂ ਜੋ ਕਿਸਾਨਾਂ ਅਤੇ ਸਰਕਾਰ ਦਰਮਿਆਨ ਸਿੱਧਾ ਸੰਪਰਕ ਹੋਵੇ ਤੇ ਨਿੱਜੀ ਲੋਕਾਂ ਹੱਥੋਂ ਕਿਸਾਨਾਂ ਦੀ ਲੁੱਟ ਨਾ ਹੋਵੇ।

ਖ਼ਬਰ ਇਹ ਵੀ : ...ਤੇ ਹੁਣ ਕੈਪਟਨ ਅਮਰਿੰਦਰ ਰਾਡਾਰ 'ਤੇ, ਉਥੇ ਕਿਸਾਨਾਂ ਨੇ ਮੁੜ ਘੱਤੀਆਂ ਲਖੀਮਪੁਰ ਵੱਲ ਵਹੀਰਾਂ, ਪੜ੍ਹੋ TOP 10

ਇਸ ਮੌਕੇ ਮੰਤਰੀ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 51 ਲੱਖ ਤੋਂ ਵੱਧ ਬੂਟੇ ਵੰਡੇ ਜਾਣ ਦਾ ਟੀਚਾ ਹੈ, ਜਿਸ ਵਿੱਚੋਂ 35 ਲੱਖ ਬੂਟਿਆਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਨਕੈਂਪਾ ਸਕੀਮ ਤਹਿਤ 47 ਲੱਖ ਬੂਟੇ ਵੰਡੇ ਜਾਣ ਦਾ ਟੀਚਾ ਹੈ, ਜਿਸ ਵਿੱਚੋਂ 39.5 ਲੱਖ ਬੂਟੇ ਵੰਡੇ ਜਾ ਚੁੱਕੇ ਹਨ। ਗੁਰੂ ਨਾਨਕ ਬਗੀਚੀ ਯੋਜਨਾ ਸਬੰਧੀ ਕਟਾਰੂਚੱਕ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਇਸ ਯੋਜਨਾ ਤਹਿਤ ਜਾਪਾਨ ਦੀ ਮੀਆਂਵਾਕੀ ਕਿਸਮ ਦੇ ਬੂਟਿਆਂ ਰਾਹੀਂ ਸੂਬੇ ਦੇ 94 ਸਥਾਨਾਂ ਉੱਤੇ ਛੋਟੇ ਜੰਗਲ ਸਥਾਪਤ ਕੀਤੇ ਜਾਣ ਦਾ ਟੀਚਾ ਹੈ, ਜਿਨ੍ਹਾਂ 'ਚੋਂ 36 ਥਾਵਾਂ 'ਤੇ ਇਹ ਕੰਮ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਪੰਜਾਬ ਭਰ ਵਿੱਚ 16905 ਤ੍ਰਿਵੈਣੀਆਂ ਸਥਾਪਤ ਕੀਤੇ ਜਾਣ ਦਾ ਟੀਚਾ ਹੈ, ਜਿਨ੍ਹਾਂ ਵਿੱਚੋਂ 6463 ਤ੍ਰਿਵੈਣੀਆਂ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ : ਹੜ੍ਹਾਂ ਨਾਲ ਨੁਕਸਾਨੀਆਂ ਕਾਰਾਂ ਸਕ੍ਰੈਪ ਲਈ ਵੇਚੀਆਂ, ਕਬਾੜੀਏ ਸਣੇ 3 ਗ੍ਰਿਫ਼ਤਾਰ, 40 ਕਾਰਾਂ ਬਰਾਮਦ

ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿਚਲੇ ਚਿੜੀਆਘਰਾਂ ਤੇ ਉਨ੍ਹਾਂ 'ਚ ਰੱਖੇ ਗਏ ਜਾਨਵਰਾਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਕਿਉਂਕਿ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਲਈ ਜੰਗਲੀ ਜੀਵਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਜੰਗਲਾਤ ਵਿਭਾਗ) ਰਾਜੀ ਪੀ. ਸ਼੍ਰੀਵਾਸਤਵ ਨੇ ਵਿਭਾਗੀ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਿਤ ਯੋਜਨਾਵਾਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਗੁਣਵੱਤਾ ਦਾ ਖਾਸ ਧਿਆਨ ਰੱਖਣ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ (ਜੰਗਲਾਤ ਵਿਭਾਗ) ਚੰਦਰ ਗੈਂਦ, ਸਕੱਤਰ (ਜੰਗਲਾਤ ਅਤੇ ਜੰਗਲੀ ਜੀਵ) ਇੰਦੂ ਮਲਹੋਤਰਾ, ਪ੍ਰਮੁੱਖ ਮੁੱਖ ਵਣਪਾਲ ਰਮਾਕਾਂਤ ਮਿਸ਼ਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਵਧਣ ਲੱਗਾ ਕੋਰੋਨਾ ਦਾ ਕਹਿਰ, 24 ਘੰਟਿਆਂ 'ਚ 4 ਮਰੀਜ਼ਾਂ ਦੀ ਮੌਤ, 365 ਪਾਜ਼ੇਟਿਵ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News

News Hub