ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

Monday, Dec 22, 2025 - 05:57 PM (IST)

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਪਠਾਨਕੋਟ (ਨਵਦੀਪ): ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਦਾ ਇਕ ਹੀ ਉਪਰਾਲਾ ਰਹਿੰਦਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਅਪਣੇ ਕਾਰਜਾਂ ਨੂੰ ਲੈ ਕੇ ਪ੍ਰੇਸ਼ਾਨੀ ਨਾ ਹੋਵੇ। ਇਸ ਉਦੇਸ਼ ਨਾਲ ਉਨ੍ਹਾਂ ਵੱਲੋਂ ਪਿੰਡ ਕਟਾਰੂਚੱਕ ਵਿਖੇ ਸਥਿਤ ਦਫਤਰ ਅੰਦਰ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। 

ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਨਰੇਸ਼ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸਾਹਿਬ ਸਿੰਘ ਸਾਬਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਬਲਾਕ ਸੰਮਤੀ ਮੈਂਬਰ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਆਹੁਦੇਦਾਰ ਵੀ ਹਾਜਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਕਟਾਰੂਚੱਕ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ 'ਤੇ ਹੱਲ ਹੋ ਸਕਦਾ ਹੈ, ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਜਾਂਦਾ ਹੈ। ਜੋ ਮਾਮਲੇ ਗੰਭੀਰ ਹੁੰਦੇ ਹਨ ਸਬੰਧਤ ਵਿਭਾਗਾਂ ਦੇ ਅਧਕਿਾਰੀਆਂ ਨਾਲ ਸੰਪਰਕ ਕਰਕੇ ਕੰਮਕਾਜ ਵਾਲੇ ਦਿਨਾਂ ਵਿਚ ਲੋਕਾਂ ਨੂੰ ਦਫਤਰੀ ਟਾਇਮ ਦੇ ਦਿੱਤਾ ਜਾਂਦਾ ਹੈ ਤਾਂ ਜੋ ਲੋਕਾਂ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਅੱਜ ਵੀ ਕੂਝ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਹਨ ਜਿਨ੍ਹਾਂ ਦਾ ਮੌਕੇ 'ਤੇ ਹੀ ਹੱਲ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਭਵਿੱਖ ਅੰਦਰ ਵੀ ਇਸੇ ਹੀ ਤਰ੍ਹਾਂ ਖੁੱਲ੍ਹੇ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।


author

Anmol Tagra

Content Editor

Related News