ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ੀਰਾ ਦੀ ਅਨਾਜ ਮੰਡੀ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

Tuesday, Nov 01, 2022 - 11:00 PM (IST)

ਜ਼ੀਰਾ (ਗੁਰਮੇਲ ਸੇਖਵਾਂ) : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ੀਰਾ ਦੀ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਫ਼ਸਲ ਦੀ ਚੁਕਾਈ ਸਮੇਂ ਸਿਰ ਹੋ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਫ਼ਸਲ ਖਰੀਦਣ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ।  

ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਕਰੋੜ 16 ਲੱਖ 62 ਹਜ਼ਾਰ 995 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਸਰਕਾਰ ਵੱਲੋਂ 1 ਕਰੋੜ 16 ਲੱਖ 10 ਹਜ਼ਾਰ 135 ਮੀਟ੍ਰਿਕ ਟਨ ਅਤੇ ਮਿੱਲਰਾਂ ਵੱਲੋਂ 52 ਹਜ਼ਾਰ 860 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ 95 ਲੱਖ 31 ਹਜ਼ਾਰ 859 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਰਾਜ ਦੇ ਕਿਸਾਨਾਂ ਦੇ ਖਾਤਿਆਂ ਵਿੱਚ 20085.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪੈਟਰੋਲ ਪੰਪ ਦੀ ਹਿੱਸੇਦਾਰੀ ਨੂੰ ਲੈ ਕੇ ਭਰਾਵਾਂ 'ਚ ਖੜਕੀ, ਇਕ ਦੀ ਮੌਤ

ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ -ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਸਰਕਾਰ ਦੁਆਰਾ ਸਬਸਿਡੀ 'ਤੇ ਉਪਲਬੱਧ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦੀਆਂ ਗੱਠਾਂ ਬਣਾ ਕੇ ਜਾਂ ਇਸ ਨੂੰ ਜ਼ਮੀਨ ਵਿੱਚ ਹੀ ਵਾਹ ਕੇ ਇਸ ਦਾ ਨਿਪਟਾਰਾ ਕਰਨ। 


Mandeep Singh

Content Editor

Related News