ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਵੱਡੀ ਅਪੀਲ

Tuesday, Jan 26, 2021 - 09:40 PM (IST)

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਵੱਡੀ ਅਪੀਲ

ਨਵੀਂ ਦਿੱਲੀ/ਜਲੰਧਰ : ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ ਨਿਹੰਗਾਂ ਨੂੰ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਵਾਪਸ ਕੁੰਡਲੀ ਬਾਰਡਰ ਆਉਣ ਦੀ ਅਪੀਲ ਕੀਤੀ ਹੈ। ਕਿਸਾਨ ਮਜ਼ਦੂਰ ਏਕਤਾ ਜਥੇਬੰਦੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਇਕ ਆਡੀਓ ਜਾਰੀ ਕਰਦੇ ਹੋਏ ਆਖਿਆ ਹੈ ਕਿ ਜਿਹੜੇ ਨੌਜਵਾਨ ਅਤੇ ਨਹਿੰਗ ਸਿੰਘ ਲਾਲ ਕਿਲ੍ਹੇ ’ਤੇ ਹਨ, ਉਹ ਜਲਦੀ ਤੋਂ ਜਲਦੀ ਕੁੰਡਲੀ ਬਾਰਡਰ ’ਤੇ ਪਹੁੰਚਣ।

ਇਹ ਵੀ ਪੜ੍ਹੋ : ਵਿਆਹ ਦਾ ਚਾਅ ਇਕ ਪਾਸੇ, ਕਿਸਾਨ ਅੰਦੋਲਨ ਇਕ ਪਾਸੇ, ਲਾੜੇ ਦਾ ਐਲਾਨ ਸੁਣ ਤੁਸੀਂ ਵੀ ਕਰੋਗੇ ਸਿਫ਼ਤਾਂ

ਪੰਧੇਰ ਨੇ ਕਿਹਾ ਕਿ ਲਾਲ ਕਿਲ੍ਹੇ ’ਤੇ ਅਜਿਹੀਆਂ ਕਾਰਵਾਈਆਂ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਢਾਹ ਲੱਗ ਸਕਦੀ ਹੈ ਅਤੇ ਇਸ ਨਾਲ ਅੰਦੋਲਨ ਬਦਨਾਮ ਹੋਵੇਗਾ। ਲਿਹਾਜ਼ਾ ਜਿਹੜੇ ਵੀ ਨੌਜਵਾਨ ਲਾਲ ਕਿਲ੍ਹੇ ’ਤੇ ਹਨ, ਉਹ ਜਲਦੀ ਤੋਂ ਜਲਦੀ ਕੁੰਡਲੀ ਬਾਰਡਰ ’ਤੇ ਪਹੁੰਚਣ।

ਇਹ ਵੀ ਪੜ੍ਹੋ : ਕਿਸਾਨ ਪਰੇਡ 'ਤੇ 'ਜਗ ਬਾਣੀ' ਦੀ ਵੱਡੀ ਕਵਰੇਜ਼, ਦੇਖੋ ਪੰਜ ਪੱਤਰਕਾਰ ਲਾਈਵ

ਇਥੇ ਇਹ ਦੱਸਣਯੋਗ ਹੈ ਕਿ ਕਿਸਾਨਾਂ ਵਲੋਂ 26 ਜਨਵਰੀ ਦੀ ਮਿੱਥੀ ਟਰੈਕਟਰ ਪਰੇਡ ਦੌਰਾਨ ਵੱਡੀ ਗਿਣਤੀ ਵਿਚ ਕੁੱਝ ਨੌਜਵਾਨ ਅਤੇ ਨਿਹੰਗ ਸਿੰਘਾਂ ਵਲੋਂ ਲਾਲ ਕਿਲ੍ਹੇ ’ਤੇ ਕੂਚ ਕੀਤਾ ਗਿਆ। ਇਸ ਦੌਰਾਨ ਕੁੱਝ ਨੌਜਵਾਨਾਂ ਵਲੋਂ ਲਾਲ ਕਿਲ੍ਹੇ ’ਤੇ ਤਿਰੰਗੇ ਦੇ ਨਾਲ-ਨਾਲ ਕੇਸਰੀ ਝੰਡਾ ਵੀ ਲਿਹਰਾਇਆ ਗਿਆ। ਬਾਅਦ ਵਿਚ ਦਿੱਲੀ ਪੁਲਸ ਨੇ ਉਥੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿਚ ਕੀਤਾ।

ਇਹ ਵੀ ਪੜ੍ਹੋ : ਕਿਸਾਨ ਟਰੈਕਟਰ ਪਰੇਡ : ਬਠਿੰਡਾ ’ਚ ਆਇਆ ਟਰੈਕਟਰਾਂ ਦਾ ਆਇਆ ‘ਹੜ੍ਹ’

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।


author

Gurminder Singh

Content Editor

Related News